G20 ਬੈਠਕ 'ਚ ਬੋਲੇ PM ਮੋਦੀ- 'ਦੁਨੀਆ ਭਾਰਤੀ ਅਰਥਵਿਵਸਥਾ ਨੂੰ ਵਿਸ਼ਵਾਸ ਭਰੀਆਂ ਨਜ਼ਰਾਂ ਨਾਲ ਦੇਖ ਰਹੀ ਹੈ'

08/24/2023 1:57:07 PM

ਜੈਪੁਰ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਦੁਨੀਆ ਭਾਰਤੀ ਅਰਥਵਿਵਸਥਾ ਨੂੰ ਭਰੋਸੇ ਦੀਆਂ ਨਜ਼ਰਾਂ ਨਾਲ ਦੇਖ ਰਹੀ ਹੈ ਅਤੇ ਭਾਰਤ ਨੂੰ ਮੌਕਿਆਂ ਅਤੇ ਖੁੱਲ੍ਹੇਪਣ ਦਾ ਸੁਮੇਲ ਮੰਨਿਆ ਜਾ ਰਿਹਾ ਹੈ। ਵੀਡੀਓ ਸੰਦੇਸ਼ ਰਾਹੀਂ ਜੀ-20 ਵਪਾਰ ਅਤੇ ਨਿਵੇਸ਼ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਭਾਰਤ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਮੁਕਾਬਲੇਬਾਜ਼ੀ ਅਤੇ ਪਾਰਦਰਸ਼ਤਾ ਦੇ ਮਾਹੌਲ ਵਿੱਚ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ : ਚੰਦਰਯਾਨ-3 ਦੀ ਕਾਮਯਾਬੀ ਨਾਲ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਇਸ ਕੰਪਨੀ ਦੇ ਸ਼ੇਅਰਾਂ 'ਚ ਹੋਇਆ ਜ਼ਬਰਦਸਤ ਵਾਧਾ

ਉਨ੍ਹਾਂ ਨੇ ਕਿਹਾ, “ਅੱਜ ਅਸੀਂ ਭਾਰਤੀ ਅਰਥਵਿਵਸਥਾ ਵਿੱਚ ਵਿਸ਼ਵਵਿਆਪੀ ਆਸ਼ਾਵਾਦ ਅਤੇ ਵਿਸ਼ਵਾਸ ਦੇਖਦੇ ਹਾਂ। ਭਾਰਤ ਨੂੰ ਖੁੱਲੇਪਣ, ਮੌਕਿਆਂ ਅਤੇ ਵਿਕਲਪਾਂ ਦੇ ਸੁਮੇਲ ਵਜੋਂ ਦੇਖਿਆ ਜਾਂਦਾ ਹੈ।” ਮੋਦੀ ਨੇ ਕਿਹਾ ਕਿ ਭਾਰਤ ਨੇ ਡਿਜੀਟਾਈਜੇਸ਼ਨ ਦਾ ਵਿਸਥਾਰ ਕੀਤਾ ਹੈ ਅਤੇ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਹੈ। ਅਸੀਂ ਲਾਲ ਟੇਪ ਤੋਂ ਲਾਲ ਕਾਰਪੇਟ 'ਤੇ ਚਲੇ ਗਏ ਹਾਂ। ਸਿੱਧੇ ਵਿਦੇਸ਼ੀ ਨਿਵੇਸ਼ (ਐੱਫਡੀਆਈ) ਦੇ ਪ੍ਰਵਾਹ ਨੂੰ ਉਦਾਰ ਕੀਤਾ ਗਿਆ। ਮੋਦੀ ਨੇ ਕਿਹਾ ਕਿ “ਸਭ ਤੋਂ ਵੱਧ ਕੇ ਅਸੀਂ ਨੀਤੀਗਤ ਸਥਿਰਤਾ ਲਿਆਏ ਹਨ। ਅਸੀਂ ਅਗਲੇ ਕੁਝ ਸਾਲਾਂ ਵਿੱਚ ਭਾਰਤ ਨੂੰ ਤੀਜੀ ਸਭ ਤੋਂ ਵੱਡੀ ਵਿਸ਼ਵ ਅਰਥਵਿਵਸਥਾ ਬਣਾਉਣ ਲਈ ਦ੍ਰਿੜ ਹਾਂ। 

ਇਹ ਵੀ ਪੜ੍ਹੋ : ਚੰਦਰਮਾ ਦੀ ਸਤਹਿ 'ਤੇ ਚੰਦਰਯਾਨ-3 ਦੀ ਲੈਂਡਿੰਗ 'ਤੇ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਵਧਾਈ

ਮੋਦੀ ਨੇ ਕਿਹਾ ਕਿ ਗਲੋਬਲ ਅਨਿਸ਼ਚਿਤਤਾਵਾਂ ਨੇ ਵਿਸ਼ਵ ਅਰਥਵਿਵਸਥਾ ਦੀ ਪਰਖ ਕੀਤੀ ਹੈ ਅਤੇ ਜੀ-20 ਦੇ ਮੈਂਬਰ ਹੋਣ ਦੇ ਨਾਤੇ ਇਹ ਦੇਸ਼ਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਅੰਤਰਰਾਸ਼ਟਰੀ ਵਪਾਰ ਅਤੇ ਨਿਵੇਸ਼ ਵਿੱਚ ਵਿਸ਼ਵਾਸ ਦਾ ਪੂਨਰਨਿਰਮਾਣ ਕਰਨ। ਪ੍ਰਧਾਨ ਮੰਤਰੀ ਨੇ ਕਿਹਾ, “ਸਾਨੂੰ ਮਜ਼ਬੂਤ ​​ਅਤੇ ਸਮਾਵੇਸ਼ੀ ਆਲਮੀ ਮੁੱਲ ਲੜੀ ਬਣਾਉਣੀ ਚਾਹੀਦੀ ਹੈ, ਜੋ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਦੀਆਂ ਹਨ। ਇਸ ਸੰਦਰਭ ਵਿੱਚ, ਗਲੋਬਲ ਵੈਲਯੂ ਚੇਨ ਦੀ ਮੈਪਿੰਗ ਲਈ ਇੱਕ ਸਾਂਝਾ ਢਾਂਚਾ ਬਣਾਉਣ ਦਾ ਭਾਰਤ ਦਾ ਪ੍ਰਸਤਾਵ ਮਹੱਤਵਪੂਰਨ ਹੈ। 

ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ

ਈ-ਕਾਮਰਸ ਦੇ ਵਾਧੇ 'ਤੇ ਉਨ੍ਹਾਂ ਨੇ ਕਿਹਾ ਕਿ ਵੱਡੇ ਅਤੇ ਛੋਟੇ ਵਿਕਰੇਤਾਵਾਂ ਵਿਚਕਾਰ ਬਰਾਬਰ ਮੁਕਾਬਲਾ ਯਕੀਨੀ ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਦੀ ਲੋੜ ਹੈ। ਸਾਨੂੰ ਵਾਜਬ ਕੀਮਤ ਦੀ ਖੋਜ ਅਤੇ ਸ਼ਿਕਾਇਤ ਨਿਵਾਰਣ ਵਿਧੀ ਵਿੱਚ ਖਪਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਣ ਦੀ ਵੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈ) ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਉਹ 60 ਤੋਂ 70 ਫ਼ੀਸਦੀ ਰੁਜ਼ਗਾਰ ਪੈਦਾ ਕਰਦੇ ਹਨ ਅਤੇ ਵਿਸ਼ਵ ਜੀਡੀਪੀ ਵਿੱਚ 50 ਫ਼ੀਸਦੀ ਯੋਗਦਾਨ ਪਾਉਂਦੇ ਹਨ।

ਇਹ ਵੀ ਪੜ੍ਹੋ : ਹਵਾਈ ਸਫ਼ਰ ਦੀ ਯੋਜਨਾ ਬਣਾ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ, ਜੇਬ 'ਤੇ ਪਵੇਗਾ ਸਿੱਧਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur