IPS ਦੀ ਤਿਆਰੀ ਲਈ ਨੌਜਵਾਨ ਨੂੰ ਚਾਹੀਦੇ ਸੀ ਪੈਸੇ, ਬੱਚੇ ਨੂੰ ਅਗਵਾ ਕਰਕੇ ਮੰਗੀ 10 ਲੱਖ ਦੀ ਫਿਰੌਤੀ
Sunday, Sep 29, 2024 - 08:50 PM (IST)
ਨੈਸ਼ਨਲ ਡੈਸਕ : ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੇ ਫੁਲਵਾਰੀਆ ਥਾਣੇ ਦੇ ਮਜੀਰਵਾ ਕਲਾ ਤੋਂ ਪਿਛਲੇ ਵੀਰਵਾਰ ਨੂੰ ਪੰਜਵੀਂ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰ ਲਿਆ ਗਿਆ ਸੀ। ਪੁਲਸ ਨੇ ਸਪੈਸ਼ਲ ਆਪ੍ਰੇਸ਼ਨ ਕਰਕੇ ਵਿਦਿਆਰਥੀ ਨੂੰ ਉੱਤਰ ਪ੍ਰਦੇਸ਼ ਤੋਂ ਸੁਰੱਖਿਅਤ ਬਰਾਮਦ ਕਰ ਲਿਆ ਹੈ। ਪੁਲਸ ਨੇ ਅਪਰਾਧੀ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜੋ ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਲਾਰ ਥਾਣਾ ਖੇਤਰ ਦੇ ਨੇਮਾ ਪਿੰਡ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਬਾਈਕ, ਕਾਰ ਅਤੇ ਅਪਰਾਧੀ ਦੇ ਪਹਿਨੇ ਹੋਏ ਕੱਪੜੇ ਵੀ ਬਰਾਮਦ ਕੀਤੇ ਗਏ ਹਨ।
ਫਿਰੌਤੀ ਦੀ ਮੰਗ
ਪੁਲਸ ਸੁਪਰਡੈਂਟ ਅਵਧੇਸ਼ ਕੁਮਾਰ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਅਗਵਾਕਾਰ ਨੇ ਵਿਦਿਆਰਥੀ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਕਾਬੂ ਕੀਤਾ ਮੁਲਜ਼ਮ ਅਮਿਤ ਕੁਮਾਰ ਯੂ.ਪੀ.ਐੱਸ.ਸੀ ਦੀ ਤਿਆਰੀ ਕਰ ਰਿਹਾ ਸੀ ਅਤੇ ਆਈਪੀਐੱਸ ਬਣਨ ਦਾ ਸੁਪਨਾ ਦੇਖ ਰਿਹਾ ਸੀ। ਅਵਧੇਸ਼ ਕੁਮਾਰ ਨੇ ਦੱਸਿਆ ਕਿ ਦੋਸ਼ੀ ਨੇ ਪੈਸਿਆਂ ਦੀ ਲੋੜ ਕਾਰਨ ਵਿਦਿਆਰਥੀ ਨੂੰ ਅਗਵਾ ਕਰਨ ਦਾ ਫ਼ੈਸਲਾ ਲਿਆ। ਇਸ ਖੁਲਾਸੇ ਨੇ ਇਸ ਮਾਮਲੇ ਨੂੰ ਹੋਰ ਵੀ ਹੈਰਾਨ ਕਰਨ ਵਾਲਾ ਬਣਾ ਦਿੱਤਾ।
ਇਹ ਵੀ ਪੜ੍ਹੋ : ਦਿੱਲੀ ਨੂੰ ਮਿਲੇਗੀ ਟੋਇਆਂ ਤੋਂ ਮੁਕਤੀ, ਅਕਤੂਬਰ ਦੇ ਅੰਤ ਤਕ ਹੋਵੇਗੀ PWD ਦੀਆਂ ਸੜਕਾਂ ਦੀ ਮੁਰੰਮਤ : ਆਤਿਸ਼ੀ
ਫ਼ਰਾਰ ਦੋਸ਼ੀਆਂ ਦੀ ਤਲਾਸ਼ ਜਾਰੀ
ਅਧਿਕਾਰੀ ਨੇ ਦੱਸਿਆ ਕਿ ਇਸ ਅਗਵਾ ਕਾਂਡ ਵਿਚ ਅਮਿਤ ਕੁਮਾਰ ਦਾ ਭਰਾ ਵੀ ਸ਼ਾਮਲ ਸੀ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁੱਛਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ ਉਸ ਨੂੰ ਪੈਸੇ ਦੀ ਲੋੜ ਸੀ, ਇਸ ਲਈ ਉਸ ਨੇ ਵਿਦਿਆਰਥੀ ਨੂੰ ਅਗਵਾ ਕਰਨ ਦਾ ਫੈਸਲਾ ਕੀਤਾ ਹੈ। ਪੁਲਸ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਰੇ ਸਬੰਧਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਚਨਬੱਧ ਹਨ। ਪੁਲਸ ਦੀ ਜਾਂਚ ਟੀਮ ਨੇ ਅਮਿਤ ਦੇ ਭਰਾ ਦੇ ਟਿਕਾਣਿਆਂ 'ਤੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀ ਨੇ ਇਹ ਵੀ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਚਿੰਤਾ ਦਾ ਵਿਸ਼ਾ ਹਨ ਅਤੇ ਪੁਲਸ ਪ੍ਰਸ਼ਾਸਨ ਇਸ ਦਿਸ਼ਾ ਵਿਚ ਸਖ਼ਤ ਕਾਰਵਾਈ ਕਰਨ ਲਈ ਤਿਆਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8