ਚੋਰੀ ਦੇ ਦੋਸ਼ ''ਚ ਗ੍ਰਿਫ਼ਤਾਰ ਕੀਤੇ ਗਏ MBBS ਦੇ ਵਿਦਿਆਰਥੀ
Sunday, Jan 12, 2025 - 05:58 PM (IST)

ਨਗਾਂਵ- ਆਸਾਮ ਦੇ ਨਗਾਂਵ ਜ਼ਿਲ੍ਹੇ 'ਚ ਚੋਰੀ ਦੇ ਦੋਸ਼ 'ਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਨਗਾਂਵ ਸਦਰ ਪੁਲਸ ਥਾਣੇ ਦੇ ਇੰਚਾਰਜ ਦੇਬਜੀਤ ਦਾਸ ਨੇ ਦੱਸਿਆ ਕਿ ਦੋਸ਼ੀ ਸ਼ੁੱਕਰਵਾਰ ਨੂੰ ਨਗਾਂਵ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ 7 ਕੰਪਿਊਟਰ ਚੋਰੀ ਦੀ ਘਟਨਾ 'ਚ ਸ਼ਾਮਲ ਸਨ।''
ਉਨ੍ਹਾਂ ਦੱਸਿਆ ਕਿ ਦੋਵੇਂ ਵਿਦਿਆਰਥੀ ਉਸੇ ਕਾਲਜ 'ਚ ਐੱਮ.ਬੀ.ਬੀ.ਐੱਸ. ਵਿਦਿਆਰਥੀ ਹਨ, ਜਦੋਂ ਕਿ ਤੀਜਾ ਦੋਸ਼ੀ ਡਰਾਈਵਰ ਹੈ, ਜੋ ਜ਼ਿਲ੍ਹੇ 'ਚ ਕਾਰ ਚੋਰੀ ਕਰਨ ਵਾਲੇ ਗਿਰੋਹ ਦਾ ਮੈਂਬਰ ਵੀ ਹੈ। ਦਾਸ ਨੇ ਦੱਸਿਆ,''ਗ੍ਰਿਫ਼ਤਾਰੀ ਸ਼ੁੱਕਰਵਾਰ ਨੂੰ ਕੀਤੀ ਗਈ ਅਤੇ ਇਕ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਨੂੰ ਸ਼ਨੀਵਾਰ ਨੂੰ ਇਕ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8