ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ ''ਚ ਗਿਰਾਵਟ ਆਈ ਹੈ ਪਰ ਚੌਕਸੀ ਵਰਤਣੀ ਜ਼ਰੂਰੀ

Saturday, Oct 28, 2023 - 11:01 AM (IST)

ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ ''ਚ ਗਿਰਾਵਟ ਆਈ ਹੈ ਪਰ ਚੌਕਸੀ ਵਰਤਣੀ ਜ਼ਰੂਰੀ

ਜੰਮੂ (ਭਾਸ਼ਾ)- ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ ਪਰ ਹਾਲ 'ਚ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਸਾਬਿਤ ਹੁੰਦਾ ਹੈ ਕਿ ਭਾਰਤ ਪਾਕਿਸਤਾਨ ਖ਼ਿਲਾਫ਼ ਆਪਣੀ ਸਰਗਰਮੀ ਘੱਟ ਨਹੀਂ ਕਰ ਸਕਦਾ। ਜੰਮੂ ਦੇ ਅਰਨੀਆ 'ਚ ਪਾਕਿਸਤਾਨ ਰੇਂਜਰਸ ਵਲੋਂ ਵੀਰਵਾਰ ਰਾਤ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ ਗਈ, ਜਿਸ 'ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦਾ ਇਕ ਜਵਾਨ ਅਤੇ ਇਕ ਔਰਤ ਜ਼ਖ਼ਮੀ ਹੋ ਗਈ ਸੀ, ਜਦੋਂ ਕਿ ਕੁਝ ਮਕਾਨ ਨੁਕਸਾਨੇ ਗਏ ਸਨ। ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਅਨੁਸਾਰ, ਪਾਕਿਸਤਾਨ ਵਲੋਂ ਬਿਨਾਂ ਉਕਸਾਵੇ ਦੇ ਗੋਲੀਬਾਰੀ ਜਾਰੀ ਰਹੀ ਅਤੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਗਿਆ।

ਇਹ ਵੀ ਪੜ੍ਹੋ : ਭਾਰਤ 'ਚ 70 ਸ਼ੱਕੀ ਅੱਤਵਾਦੀ ਹੋਏ ਦਾਖ਼ਲ, ਹਾਈ ਅਲਰਟ 'ਤੇ ਏਜੰਸੀਆਂ

ਸਿੰਘ ਨੇ ਸਾਂਬਾ 'ਚ ਪੱਤਰਕਾਰਾਂ ਨਾਲ ਕਿਹਾ ਕਿ ਕੰਟਰੋਲ ਰੇਖਾ (ਐੱਲ.ਓ.ਸੀ.) ਅਤੇ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਉਨ੍ਹਾਂ ਕਿਹਾ,''ਪਰ ਹਾਲ ਦੇ ਦਿਨਾਂ 'ਚ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਅਤੇ ਕੰਟਰੋਲ ਰੇਖਾ 'ਤੇ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਸਾਬਿਤ ਕਰਦੀਆਂ ਹਨ ਕਿ ਅਸੀਂ ਪਾਕਿਸਤਾਨ ਅਤੇ ਉਸ ਦੇ ਗੈਰ-ਕਾਨੂੰਨੀ ਕਬਜ਼ੇ ਵਾਲੇ ਖੇਤਰਾਂ ਤੋਂ ਹੋਣ ਵਾਲੀਆਂ ਗਲਤ ਗਤੀਵਿਧੀਆਂ ਖ਼ਿਲਾਫ਼ ਸਰਗਰਮ ਅਤੇ ਚੌਕਸੀ ਘੱਟ ਨਹੀਂ ਕਰ ਸਕਦੇ।'' ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ 'ਚ ਖ਼ਾਸ ਕਰ ਕੇ ਅਗਸਤ 2019 'ਚ ਧਾਰਾ 370 ਨੂੰ ਰੱਦ ਕੀਤੇ ਜਾਣ ਦੇ ਬਾਅਦ ਤੋਂ ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਘਟਨਾਵਾਂ 'ਚ ਵੀ ਕਮੀ ਆਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News