ਬੈਂਕਾਂ ਦੇ ਨਿੱਜੀਕਰਨ ਖ਼ਿਲਾਫ ਦੇਸ਼ ਪੱਧਰੀ ਸਾਂਝੇ ਅੰਦੋਲਨ ਦੀ ਹੈ ਜ਼ਰੂਰਤ : ਰਾਕੇਸ਼ ਟਿਕੈਤ
Sunday, Dec 05, 2021 - 07:12 PM (IST)
ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਹੁਣ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਨ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਇਕ ਟਵੀਟ ਜ਼ਰੀਏ ਇਸ ਦੇ ਸੰਕੇਤ ਦਿੱਤੇ ਹਨ। ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਹੁਣ ਆਪਣਾ ਅਗਲਾ ਮੁੱਦਾ ਚੁਣ ਲਿਆ ਹੈ।
ਟਿਕੈਤ ਨੇ ਟਵੀਟ ਕਰ ਕੇ ਲਿਖਿਆ, ‘‘ਅਸੀਂ ਅੰਦੋਲਨ ਦੀ ਸ਼ੁਰੂਆਤ ’ਚ ਚਿਤਾਵਨੀ ਦਿੱਤੀ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਨਤੀਜਾ ਦੇਖੋ, 6 ਦਸੰਬਰ ਨੂੰ ਸੰਸਦ ’ਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਪੇਸ਼ ਹੋਣ ਜਾ ਰਿਹਾ ਹੈ। ਨਿੱਜੀਕਰਨ ਖ਼ਿਲਾਫ ਦੇਸ਼ ਭਰ ’ਚ ਸਾਂਝਾ ਅੰਦੋਲਨ ਕਰਨ ਦੀ ਜ਼ਰੂਰਤ ਹੈ।’’ ਰਾਕੇਸ਼ ਟਿਕੈਤ ਨੇ ਆਪਣੇ ਟਵੀਟ ਦੇ ਨਾਲ ਹੈਸ਼ਟੈਗ StopPrivatization ਦੀ ਵਰਤੋਂ ਕੀਤੀ ਹੈ।
ਨੋਟ-ਰਾਕੇਸ਼ ਟਿਕੈਤ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ