ਔਰਤਾਂ ’ਚ ਛਾਤੀ ਦੇ ਕੈਂਸਰ ਕਾਰਨ ਹਰ ਸਾਲ 10 ਲੱਖ ਮੌਤਾਂ ਦਾ ਖਦਸ਼ਾ

Wednesday, Apr 17, 2024 - 04:00 PM (IST)

ਔਰਤਾਂ ’ਚ ਛਾਤੀ ਦੇ ਕੈਂਸਰ ਕਾਰਨ ਹਰ ਸਾਲ 10 ਲੱਖ ਮੌਤਾਂ ਦਾ ਖਦਸ਼ਾ

ਨਵੀਂ ਦਿੱਲੀ (ਭਾਸ਼ਾ)- ਔਰਤਾਂ ’ਚ ਛਾਤੀ ਦਾ ਕੈਂਸਰ ਹੁਣ ਦੁਨੀਆ ਦਾ ਸਭ ਤੋਂ ਆਮ ਕੈਂਸਰ ਬਿਮਾਰੀ ਹੈ ਅਤੇ ਇਸ ਬਿਮਾਰੀ ਨਾਲ 2040 ਤੱਕ ਹਰ ਸਾਲ 10 ਲੱਖ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਹ ਗੱਲ ‘ਲੈਂਸੇਟ’ ਦੀ ਨਵੀਂ ਰਿਪੋਰਟ ਤੋਂ ਸਾਹਮਣੇ ਆਈ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ 2020 ਦੇ ਅੰਤ ਤੱਕ ਪੰਜ ਸਾਲਾਂ ’ਚ, ਲੱਗਭਗ 78 ਲੱਖ ਔਰਤਾਂ ਦੇ ਛਾਤੀ ਦੇ ਕੈਂਸਰ ਤੋਂ ਪੀੜਤ ਹੋਣ ਦਾ ਪਤਾ ਲੱਗਾ ਅਤੇ ਉਸ ਸਾਲ ਲੱਗਭਗ 6,85,000 ਔਰਤਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ।

ਰਿਪੋਰਟ ’ਚ ਅੰਦਾਜ਼ਾ ਪ੍ਰਗਟਾਇਆ ਗਿਆ ਹੈ ਕਿ ਵਿਸ਼ਵ ਪੱਧਰ ’ਤੇ, ਔਰਤਾਂ ’ਚ ਛਾਤੀ ਦੇ ਕੈਂਸਰ ਦੇ ਮਾਮਲੇ 2020 ’ਚ 23 ਲੱਖ ਤੋਂ ਵਧ ਕੇ 2040 ਤੱਕ 30 ਲੱਖ ਤੋਂ ਵੱਧ ਹੋ ਜਾਣਗੇ, ਜਿਸ ਨਾਲ ਘੱਟ ਅਤੇ ਮੱਧ-ਆਮਦਨੀ ਵਾਲੇ ਦੇਸ਼ ਪ੍ਰਭਾਵਿਤ ਹੋਣਗੇ। ਲੈਂਸੇਟ ਰਿਪੋਰਟ ’ਚ ਔਰਤਾਂ ’ਚ ਛਾਤੀ ਦੇ ਕੈਂਸਰ ਕਾਰਨ ‘ਭਿਆਨਕ ਅਸਮਾਨਤਾਵਾਂ’ ਅਤੇ ਲੱਛਣਾਂ, ਨਿਰਾਸ਼ਾ ਅਤੇ ਵਿੱਤੀ ਬੋਝ ਤੋਂ ਪੀੜਤ ਹੋਣ ਵੱਲ ਇਸ਼ਾਰਾ ਕੀਤਾ ਗਿਆ ਹੈ। ਰਿਪੋਰਟ ’ਚ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਮਰੀਜ਼ਾਂ ਅਤੇ ਸਿਹਤ ਪੇਸ਼ੇਵਰਾਂ ਦਰਮਿਆਨ ਬਿਹਤਰ ਸੰਚਾਰ ਦਾ ਸੁਝਾਅ ਦਿੱਤਾ ਗਿਆ ਹੈ, ਜਿਸ ਨਾਲ ਜੀਵਨ ਦੀ ਗੁਣਵੱਤਾ, ਸਿਹਤ ’ਚ ਸੁਧਾਰ ਹੋ ਸਕਦਾ ਹੈ ਅਤੇ ਜ਼ਿੰਦਗੀ ’ਤੇ ਸਕਾਰਾਤਮਕ ਪ੍ਰਭਾਵ ਪੈ ਸਕਦਾ ਹੈ।

 ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e 


author

DIsha

Content Editor

Related News