ਮਹਾ ਕੁੰਭ ਮੇਲੇ ਲਈ ਮੁਫ਼ਤ ਸਫਰ ਦਾ ਕੋਈ ਪ੍ਰਬੰਧ ਨਹੀਂ : ਰੇਲਵੇ
Wednesday, Dec 18, 2024 - 07:22 PM (IST)
ਨਵੀਂ ਦਿੱਲੀ (ਏਜੰਸੀ)- ਰੇਲ ਮੰਤਰਾਲਾ ਨੇ ਬੁੱਧਵਾਰ ਉਨ੍ਹਾਂ ਦਾਅਵਿਆਂ ਨੂੰ ਬੇਬੁਨਿਆਦ ਤੇ ਗੁੰਮਰਾਹਕੁੰਨ ਕਰਾਰ ਦਿੱਤਾ ਜਿਨ੍ਹਾਂ ’ਚ ਕਿਹਾ ਗਿਅਾ ਸੀ ਕਿ ਮਹਾ ਕੁੰਭ ਮੇਲੇ ਦੌਰਾਨ ਮੁਸਾਫਰਾਂ ਨੂੰ ਮੁਫਤ ਸਫਰ ਦੀ ਇਜਾਜ਼ਤ ਦਿੱਤੀ ਜਾਵੇਗੀ। ਮੰਤਰਾਲਾ ਨੇ ਸਪੱਸ਼ਟ ਕੀਤਾ ਕਿ ਅਜਿਹੀ ਕੋਈ ਵਿਵਸਥਾ ਨਹੀਂ ਹੈ।
ਇਹ ਵੀ ਪੜ੍ਹੋ: ਕੇਦਾਰਨਾਥ ਮੰਦਰ ਨੇੜੇ ਭੈਰਵਨਾਥ ਮੰਦਰ ’ਚ ਜੁੱਤੀ ਸਣੇ ਦਾਖਲ ਹੋਏ ਵਿਅਕਤੀ ਖਿਲਾਫ ਮਾਮਲਾ ਦਰਜ
ਇਕ ਬਿਆਨ ’ਚ ਮੰਤਰਾਲਾ ਨੇ ਕਿਹਾ ਕਿ ਭਾਰਤੀ ਰੇਲਵੇ ਦੇ ਧਿਆਨ ’ਚ ਆਇਆ ਹੈ ਕਿ ਕੁਝ ਮੀਡੀਆ ਅਦਾਰੇ ਅਜਿਹੀਆਂ ਰਿਪੋਰਟਾਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਕਰ ਰਹੇ ਹਨ ਕਿ ਮਹਾ ਕੁੰਭ ਮੇਲੇ ਦੌਰਾਨ ਮੁਸਾਫਰਾਂ ਨੂੰ ਮੁਫਤ ਸਫਰ ਦੀ ਇਜਾਜ਼ਤ ਦਿੱਤੀ ਜਾਵੇਗੀ। ਬਿਆਨ ’ਚ ਕਿਹਾ ਗਿਆ ਹੈ ਕਿ ਭਾਰਤੀ ਰੇਲਵੇ ਅਜਿਹੀਆਂ ਰਿਪੋਰਟਾਂ ਨੂੰ ਸਪੱਸ਼ਟ ਰੂਪ ’ਚ ਰੱਦ ਕਰਦਾ ਹੈ। ਜਾਇਜ਼ ਟਿਕਟ ਤੋਂ ਬਿਨਾਂ ਸਫ਼ਰ ਕਰਨਾ ਸਖ਼ਤੀ ਨਾਲ ਮਨ੍ਹਾ ਹੈ । ਇੰਝ ਕਰਨਾ ਭਾਰਤੀ ਰੇਲਵੇ ਦੇ ਨਿਯਮਾਂ ਅਧੀਨ ਸਜ਼ਾਯੋਗ ਅਪਰਾਧ ਹੈ।
ਇਹ ਵੀ ਪੜ੍ਹੋ: ਮੁੰਬਈ ਏਅਰਪੋਰਟ 'ਤੇ 5.56 ਕਰੋੜ ਰੁਪਏ ਦਾ ਗਾਂਜਾ ਬਰਾਮਦ, ਇਕ ਯਾਤਰੀ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8