ਫਿਲਹਾਲ ਰਾਜਨੀਤੀ ''ਚ ਆਉਣ ਦੀ ਮੇਰੀ ਕੋਈ ਇੱਛਾ ਨਹੀਂ : ਰਾਬਰਟ ਵਾਡਰਾ

Monday, Apr 15, 2019 - 08:56 PM (IST)

ਫਿਲਹਾਲ ਰਾਜਨੀਤੀ ''ਚ ਆਉਣ ਦੀ ਮੇਰੀ ਕੋਈ ਇੱਛਾ ਨਹੀਂ : ਰਾਬਰਟ ਵਾਡਰਾ

ਨਵੀਂ ਦਿੱਲੀ— ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਰਾਜਨੀਤੀ 'ਚ ਆਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਾਬਰਟ ਵਾਡਰਾ ਨੇ ਦੱਸਿਆ ਕਿ ਫਿਲਹਾਲ ਹਾਲੇ ਮੇਰੀ ਰਾਜਨੀਤੀ 'ਚ ਆਉਣ ਦੀ ਕੋਈ ਇੱਛਾ ਨਹੀਂ ਹੈ। ਹੁਣ ਤਕ ਇਸ ਬਾਰੇ ਕੋਈ ਯੋਜਨਾ ਨਗੀਂ ਬਣਾਈ ਹੈ। ਉਨ੍ਹਾਂ ਕਿਹਾ ਕਿ ਲੋਕਾਂ 'ਚ ਜਾ ਕੇ ਸਖਤ ਮਿਹਨਤ ਕਰ ਰਿਹਾ ਹਾਂ। ਜਦੋਂ ਲੋਕਾਂ ਨੂੰ ਲੱਗੇਗਾ ਕਿ ਮੈਨੂੰ ਰਾਜਨੀਤੀ 'ਚ ਪ੍ਰਵੇਸ਼ ਕਰਨਾ ਚਾਹੀਦਾ ਹੈ ਤਾਂ, ਮੈਂ ਪੂਰੀ ਤਾਕਤ ਨਾਲ ਰਾਜਨੀਤੀ ਦੇ ਮੈਦਾਨ 'ਚ ਉਤਰਾਂਗਾ।
ਉਥੇ ਹੀ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਐਤਵਾਰ ਨੂੰ ਰਾਬਰਟ ਵਾਡਰਾ ਦੇ ਪਾਰਟੀ 'ਚ ਸ਼ਾਮਲ ਹੋਣ ਨੂੰ ਲੈ ਕੇ ਕਿਹਾ ਸੀ ਕਿ ਜੇਕਰ ਉਹ ਚਾਹੁਣਗੇ ਤਾਂ ਪਾਰਟੀ ਉਨ੍ਹਾਂ ਬਾਰੇ ਜ਼ਰੂਰ ਸੋਚੇਗੀ। ਉਹ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਕੌਣ ਮਨਾ ਕਰੇਗਾ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਰਗਰਮ ਰਾਜਨੀਤੀ 'ਚ ਆਉਣ ਤੋਂ ਬਾਅਦ ਚਰਚਾਵਾਂ ਲਗਾਤਾਰ ਬਣੀਆਂ ਹੋਈਆਂ ਹਨ।
ਬੀਤੇ ਹਫਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਨਾਮਜ਼ਦਗੀ ਤੋਂ ਪਹਿਲਾਂ ਹੋਏ ਰੋਡ ਸ਼ੋਅ ' ਰਾਬਰਟ ਵਾਡਰਾ ਆਪਣੇ ਦੋਨਾਂ ਬੱਚਿਆਂ ਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਨਜ਼ਰ ਆਏ ਸਨ। ਕੁਝ ਸਮਾਂ ਪਹਿਲਾਂ ਰਾਬਰਟ ਵਾਡਰਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਜਿਵੇਂ ਹੀ ਮੇਰੇ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਸਾਬਿਤ ਹੋ ਜਾਣਗੇ ਉਸ ਤੋਂ ਬਾਅਦ ਵੱਡੇ ਪੱਧਰ 'ਤੇ ਕੰਮ ਕਰਨਾ ਚਾਹਾਂਗਾ।


author

Inder Prajapati

Content Editor

Related News