ਲਾਲੂ ਪ੍ਰਸਾਦ ਨੇ ਨਿਤੀਸ਼ ''ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕਿਹਾ- ਬਿਹਾਰ ''ਚ ਕੋਈ ਕਾਨੂੰਨ ਵਿਵਸਥਾ ਫੇਲ੍ਹ

Thursday, Sep 19, 2024 - 04:48 PM (IST)

ਲਾਲੂ ਪ੍ਰਸਾਦ ਨੇ ਨਿਤੀਸ਼ ''ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕਿਹਾ- ਬਿਹਾਰ ''ਚ ਕੋਈ ਕਾਨੂੰਨ ਵਿਵਸਥਾ ਫੇਲ੍ਹ

ਨਵੀਂ ਦਿੱਲੀ- ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਲਾਲੂ ਪ੍ਰਸਾਦ ਨੇ ਬਿਹਾਰ ਦੇ ਨਵਾਦਾ 'ਚ ਕਈ ਲੋਕਾਂ ਦੇ ਘਰਾਂ ਵਿਚ ਅੱਗ ਲਾਏ ਜਾਣ ਦੀ ਘਟਨਾ ਨੂੰ ਲੈ ਕੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) 'ਤੇ ਨਿਸ਼ਾਨਾ ਵਿੰਨ੍ਹਿਆ। ਲਾਲੂ ਨੇ ਦਾਅਵਾ ਕੀਤਾ ਕਿ ਪ੍ਰਦੇਸ਼ ਵਿਚ ਕੋਈ ਕਾਨੂੰਨ ਵਿਵਸਥਾ ਨਹੀਂ ਹੈ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਫੇਲ੍ਹ ਹੋ ਗਏ ਹਨ। ਲਾਲੂ ਨੇ ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੇ ਉਸ ਬਿਆਨ ਨੂੰ ਲੈ ਕੇ ਉਨ੍ਹਾਂ 'ਤੇ ਵੀ ਨਿਸ਼ਾਨਾ ਵਿੰਨ੍ਹਿਆ, ਜਿਸ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਨਵਾਦਾ ਘਟਨਾ ਵਿਚ ਗ੍ਰਿਫ਼ਤਾਤਰ ਕੀਤੇ ਗਏ 90 ਫ਼ੀਸਦੀ ਲੋਕ ਇਕ ਵਿਸ਼ੇਸ਼ ਜਾਤੀ ਦੇ ਹਨ ਅਤੇ ਰਾਜਦ ਸਮਰਥਕ ਹਨ।

ਲਾਲੂ ਪ੍ਰਸਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੀਤਨ ਰਾਮ ਮਾਂਝੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਪਤਾ ਲਾਵਾਂਗਾ ਕਿ ਨਵਾਦਾ ਵਿਚ ਕੀ ਹੋਇਆ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਈ ਹੈ। ਉਨ੍ਹਾਂ ਨੇ ਬਾਅਦ ਵਿਚ ਕਿਹਾ ਕਿ ਇਹ ਬਹੁਤ ਗਲਤ ਹੈ। ਬਿਹਾਰ ਵਿਚ ਕੋਈ ਕਾਨੂੰਨ ਵਿਵਸਥਾ ਨਹੀਂ ਹੈ। ਨਿਤੀਸ਼ ਕੁਮਾਰ ਫੇਲ੍ਹ ਹੋ ਗਏ ਹਨ। 

ਨਵਾਦਾ ਦੇ ਮਾਂਝੀ ਟੋਲਾ ਵਿਚ 21 ਮਕਾਨਾਂ ਵਿਚ ਅੱਗ ਲੱਗਣ ਦੀ ਘਟਨਾ ਦੇ ਇਕ ਦਿਨ ਬਾਅਦ ਪੁਲਸ ਨੇ ਹੁਣ ਤੱਕ 15 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਨਵਾਦਾ ਦੀ ਘਟਨਾ ਦੀ ਨਿੰਦਾ ਕੀਤੀ ਅਤੇ DGP ਨੂੰ ਨਿਜੀ ਤੌਰ 'ਤੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਅਤੇ ਜਾਂਚ ਦੀ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ।


author

Tanu

Content Editor

Related News