ਮਮਤਾ ''ਚ ''ਮਮਤਾ'' ਨਹੀਂ, ਓਡਿਸ਼ਾ ਰੇਲ ਹਾਦਸੇ ''ਤੇ ਅਨੁਰਾਗ ਠਾਕੁਰ ਨੇ ਦੀਦੀ ''ਤੇ ਕੱਸਿਆ ਤੰਜ

Monday, Jun 05, 2023 - 05:22 AM (IST)

ਮਮਤਾ ''ਚ ''ਮਮਤਾ'' ਨਹੀਂ, ਓਡਿਸ਼ਾ ਰੇਲ ਹਾਦਸੇ ''ਤੇ ਅਨੁਰਾਗ ਠਾਕੁਰ ਨੇ ਦੀਦੀ ''ਤੇ ਕੱਸਿਆ ਤੰਜ

ਨੈਸ਼ਨਲ ਡੈਸਕ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਓਡਿਸ਼ਾ ਰੇਲ ਹਾਦਸੇ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁਖਦਾਈ ਘਟਨਾ 'ਤੇ ਸਿਆਸਤ ਕਰ ਰਹੇ ਹਨ। ਮਮਤਾ 'ਚ 'ਮਮਤਾ' ਨਹੀਂ ਹੈ। ਉਨ੍ਹਾਂ ਨੂੰ ਅਜਿਹੇ ਮੁੱਦਿਆਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਕੇਂਦਰੀ ਮੰਤਰੀ ਨੇ ਠਾਣੇ 'ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਓਡਿਸ਼ਾ ਰੇਲ ਹਾਦਸਾ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ ਤੇ ਅਜਿਹੀਆਂ ਘਟਨਾਵਾਂ ਉੱਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਹ ਉਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।"

ਇਹ ਵੀ ਪੜ੍ਹੋ : ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਹਰ ਸਾਲ 12,000 ਕਰੋੜ ਰੁਪਏ ਖਰਚ ਕਰ ਰਹੀ ਤੇਲੰਗਾਨਾ ਸਰਕਾਰ : CM KCR

ਠਾਕੁਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਮਤਾ ਬੈਨਰਜੀ ਵਿਚਾਲੇ ਤਕਰਾਰ ਹੋ ਗਈ। ਮਮਤਾ ਬੈਨਰਜੀ ਹਾਦਸੇ ਵਾਲੀ ਥਾਂ 'ਤੇ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ। ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਨੂੰ ਲੈ ਕੇ ਅਸ਼ਵਨੀ ਵੈਸ਼ਨਵ ਤੇ ਮਮਤਾ ਬੈਨਰਜੀ ਵਿਚਾਲੇ ਤਕਰਾਰ ਦੇਖਣ ਨੂੰ ਮਿਲੀ, ਜੋ ਮੀਡੀਆ ਦੇ ਕੈਮਰਿਆਂ 'ਚ ਕੈਦ ਹੋ ਗਈ। ਮਮਤਾ ਨੇ ਪੁੱਛਿਆ ਕਿ ਬਚਾਅ ਕਾਰਜ ਪੂਰਾ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਕਿੰਨੀ ਸੀ। ਵੈਸ਼ਨਵ ਨੇ ਜਵਾਬ ਦਿੱਤਾ ਕਿ ਰਾਜ ਸਰਕਾਰ ਦੇ ਅੰਕੜਿਆਂ ਅਨੁਸਾਰ 238 ਲੋਕਾਂ ਦੀ ਮੌਤ ਹੋਈ ਹੈ, ਜਦੋਂ ਕਿ ਮਮਤਾ ਬੈਨਰਜੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਮੰਤਰੀ ਦੁਆਰਾ ਦੱਸੀ ਗਈ ਮੌਤਾਂ ਦੀ ਗਿਣਤੀ ਸ਼ੁੱਕਰਵਾਰ ਦੀ ਸੀ।

ਇਹ ਵੀ ਪੜ੍ਹੋ : ਅਜਬ-ਗਜ਼ਬ : ਦਵਾਈਆਂ ਨਾਲ ਨਹੀਂ, ਸਰੀਰ ਨੂੰ ਅੱਗ ਲਗਾ ਕੇ ਹੁੰਦਾ ਹੈ ਇੱਥੇ ਬੀਮਾਰੀਆਂ ਦਾ ਇਲਾਜ

ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਦਿਆਂ ਅਨੁਰਾਗ ਠਾਕੁਰ ਨੇ ਕਿਹਾ, ''ਮਮਤਾ ਜੀ ਕੇ ਮਨ ਮੇਂ 'ਮਮਤਾ' ਨਹੀਂ ਹੈ... ਮਰਨ ਵਾਲਿਆਂ ਦੀ ਗਿਣਤੀ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਦੀ ਸੱਤਾਧਾਰੀ ਸਰਕਾਰ ਨਹੀਂ ਹੈ।'' ਉਨ੍ਹਾਂ ਓਡਿਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੇ ਤੇਜ਼ੀ ਨਾਲ ਬਚਾਅ ਕਾਰਜ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰ ਸਮੇਤ ਹਰ ਕੋਈ ਵੱਖ-ਵੱਖ ਹਸਪਤਾਲਾਂ ਵਿੱਚ ਜ਼ਖ਼ਮੀ ਯਾਤਰੀਆਂ ਦੀ ਜਾਨ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦੀ ਤੇਜ਼ੀ ਨਾਲ ਰਿਕਵਰੀ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News