ਔਰਤ ਨੂੰ ਨਗਨ ਘੁਮਾਏ ਜਾਣ ਦੀ ਘਟਨਾ ''ਤੇ ਭੜਕੇ ਨੱਢਾ, ਕਿਹਾ- ਰਾਜਸਥਾਨ ''ਚ ਸ਼ਾਸਨ ਨਾਂ ਦੀ ਕੋਈ ਚੀਜ਼ ਨਹੀਂ

Saturday, Sep 02, 2023 - 10:14 AM (IST)

ਔਰਤ ਨੂੰ ਨਗਨ ਘੁਮਾਏ ਜਾਣ ਦੀ ਘਟਨਾ ''ਤੇ ਭੜਕੇ ਨੱਢਾ, ਕਿਹਾ- ਰਾਜਸਥਾਨ ''ਚ ਸ਼ਾਸਨ ਨਾਂ ਦੀ ਕੋਈ ਚੀਜ਼ ਨਹੀਂ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਰਾਜਸਥਾਨ 'ਚ ਇਕ ਆਦਿਵਾਸੀ ਔਰਤ ਨੂੰ ਨਗਨ ਕਰ ਕੇ ਘੁੰਮਾਏ ਜਾਣ ਦੀ ਘਟਨਾ ਨੂੰ ਲੈ ਕੇ ਸੂਬਾ ਸਰਕਾਰ 'ਤੇ ਸ਼ਨੀਵਾਰ ਨੂੰ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਰਾਜਸਥਾਨ 'ਚ 'ਸ਼ਾਸਨ ਨਾਮ ਦੀ ਕੋਈ ਚੀਜ਼ ਨਹੀਂ ਹੈ' ਅਤੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਹਿਯੋਗੀ ਗੁਟਬਾਜ਼ੀ ਅਤੇ ਆਪਸੀ ਝਗੜੇ 'ਚ ਰੁਝੇ ਹਨ। ਨੱਢਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦਾ ਵੀਡੀਓ ਹੈਰਾਨ ਕਰਨ ਵਾਲਾ ਹੈ। ਇਸ ਤੋਂ ਵੀ ਬੁਰੀ ਗੱਲ ਇਹ ਹੈ ਕਿ ਪ੍ਰਦੇਸ਼ 'ਚ ਸ਼ਾਸਨ ਵਿਵਸਥਾ ਪੂਰੀ ਤਰ੍ਹਾਂ ਨਾਲ ਨਰਾਦਰ ਹੈ। ਮੁੱਖ ਮੰਤਰੀ ਅਤੇ ਮੰਤਰੀ ਗੁਟਬਾਜ਼ੀ ਦੇ ਝਗੜਿਆਂ ਨੂੰ ਨਿਪਟਾਉਣ 'ਚ ਰੁਝੇ ਹਨ ਅਤੇ ਬਚਿਆ ਹੋਇਆ ਸਮਾਂ ਦਿੱਲੀ 'ਚ ਇਕ ਪਰਿਵਾਰ ਨੂੰ ਖੁਸ਼ ਕਰਨ 'ਚ ਬਿਤਾ ਰਹੇ ਹਨ। ਇਸ 'ਚ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਸੂਬੇ 'ਚ ਮਹਿਲਾ ਸੁਰੱਖਿਆ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਨਾਲ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ।''

ਇਹ ਵੀ ਪੜ੍ਹੋ : ਗੁਆਂਢੀ ਸੂਬੇ 'ਚ ਵਾਪਰੀ ਸ਼ਰਮਨਾਕ ਘਟਨਾ! ਮੁਟਿਆਰ ਨੂੰ ਨਗਨ ਕਰ ਕੇ ਪਿੰਡ 'ਚ ਘੁੰਮਾਇਆ, ਵੀਡੀਓ ਵਾਇਰਲ

ਉਨ੍ਹਾਂ ਲਿਖਿਆ,''(ਰਾਜਸਥਾਨ 'ਚ) ਆਏ ਦਿਨ ਔਰਤਾਂ ਦੇ ਸ਼ੋਸ਼ਣ ਦੀ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਪ੍ਰਦੇਸ਼ ਦੀ ਜਨਤਾ ਸੂਬਾ ਸਰਕਾਰ ਨੂੰ ਸਬਕ ਸਿਖਾਏਗੀ।'' ਪੁਲਸ ਨੇ ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਇਕ ਪਿੰਡ 'ਚ 21 ਸਾਲਾ ਇਕ ਆਦਿਵਾਸੀ ਔਰਤ ਨੂੰ ਉਸ ਦੇ ਪਤੀ ਅਤੇ ਹੋਰ ਰਿਸ਼ਤੇਦਾਰਾਂ ਨੇ ਨਗਨ ਕਰ ਕੇ ਘੁੰਮਾਇਆ। ਪੁਲਸ ਡਾਇਰੈਕਟਰ ਜਨਰਲ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਔਰਤ ਦੇ ਸਹੁਰੇ ਵਾਲੇ ਉਸ ਨੂੰ ਅਗਵਾ ਕਰ ਕੇ ਆਪਣੇ ਪਿੰਡ ਲੈ ਗਏ ਸਨ, ਜਿੱਥੇ ਇਹ ਘਟਨਾ ਹੋਈ। ਉਨ੍ਹਾਂ ਕਿਹਾ ਸੀ ਕਿ ਪੀੜਤਾ ਦੇ ਸਹੁਰੇ ਵਾਲੇ ਉਸ ਤੋਂ ਨਾਰਾਜ਼ ਸਨ, ਕਿਉਂਕਿ ਉਹ ਕਿਸੇ ਦੂਜੇ ਪੁਰਸ਼ ਨਾਲ ਰਹਿ ਰਹੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News