ਸ਼ਰਾਬ ਪੀਣ ਨੂੰ ਲੈ ਕੇ ਪਰਿਵਾਰ ਨਾਲ ਹੋਇਆ ਝਗੜਾ, ਨੌਜਵਾਨ ਨੇ ਪਾਰਕ ''ਚ ਦਰੱਖਤ ਨਾਲ ਲੈ ਲਿਆ ਫਾਹਾ

Monday, Aug 05, 2024 - 01:03 AM (IST)

ਸ਼ਰਾਬ ਪੀਣ ਨੂੰ ਲੈ ਕੇ ਪਰਿਵਾਰ ਨਾਲ ਹੋਇਆ ਝਗੜਾ, ਨੌਜਵਾਨ ਨੇ ਪਾਰਕ ''ਚ ਦਰੱਖਤ ਨਾਲ ਲੈ ਲਿਆ ਫਾਹਾ

ਨਵੀਂ ਦਿੱਲੀ : ਰਾਜਧਾਨੀ ਦੇ ਰੋਹਿਣੀ ਇਲਾਕੇ 'ਚ ਐਤਵਾਰ ਨੂੰ ਇਕ 20 ਸਾਲਾਂ ਦੇ ਨੌਜਵਾਨ ਨੇ ਇਕ ਪਾਰਕ 'ਚ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿਚ ਵਿਜੇ ਵਿਹਾਰ ਪੁਲਸ ਸਟੇਸ਼ਨ ਨੂੰ ਸਵੇਰੇ 5.30 ਵਜੇ ਇਕ ਪੀਸੀਆਰ ਕਾਲ ਆਈ ਸੀ।

ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਬਾਬਾ ਸਾਹਿਬ ਅੰਬੇਡਕਰ (ਬੀਐੱਸਏ) ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ 'ਮ੍ਰਿਤਕ' ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਓਵਿੰਦਰ ਵਜੋਂ ਹੋਈ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਸ਼ਨੀਵਾਰ ਰਾਤ ਸ਼ਰਾਬ ਪੀਣ ਨੂੰ ਲੈ ਕੇ ਉਸ ਦਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਹੋਇਆ ਸੀ। ਅਧਿਕਾਰੀ ਨੇ ਕਿਹਾ, "ਮ੍ਰਿਤਕ ਮਜ਼ਦੂਰ ਦੇ ਰੂਪ ਵਿਚ ਕੰਮ ਕਰਦਾ ਸੀ। ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਦਾ ਖਦਸ਼ਾ ਪ੍ਰਗਟ ਨਹੀਂ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News