ਗੁਰਦੁਆਰਾ ਰਕਾਬਗੰਜ ਸਾਹਿਬ ’ਚ ਫੰਡ ਦੀ ਹੇਰਾਫੇਰੀ ਨੂੰ ਲੈ ਕੇ ਹੋਇਆ ਹੰਗਾਮਾ

Sunday, Nov 14, 2021 - 10:13 AM (IST)

ਗੁਰਦੁਆਰਾ ਰਕਾਬਗੰਜ ਸਾਹਿਬ ’ਚ ਫੰਡ ਦੀ ਹੇਰਾਫੇਰੀ ਨੂੰ ਲੈ ਕੇ ਹੋਇਆ ਹੰਗਾਮਾ

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਸਥਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦਫ਼ਤਰ ’ਚ ਸ਼ਨੀਵਾਰ ਨੂੰ ਉਸ ਸਮੇਂ ਹੰਗਾਮਾ ਪੈ ਗਿਆ, ਜਦੋਂ ਡੀ.ਐੱਸ.ਜੀ.ਐੱਮ.ਸੀ. ਦੇ ਕੁਝ ਮੈਂਬਰ ਪੁਲਸ ਨਾਲ ਕਮੇਟੀ ਦੇ ਖਾਤਿਆਂ ਦੀ ਜਾਂਚ ਕਰਨ ਪਹੁੰਚ ਗਏ। ਨਾਰਥ ਐਵੇਨਿਊ ਥਾਣਾ ਪੁਲਸ ਨਾਲ ਗੁਰਦੁਆਰਾ ਕਮੇਟੀ ਦਫ਼ਤਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਅਤੇ ਪੰਜਾਬੀ ਬਾਗ਼ ਵਾਰਡ ਤੋਂ ਡੀ.ਐੱਸ.ਜੀ.ਐੱਮ.ਸੀ. ਮੈਂਬਰ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਖ਼ਬਰਾਂ ਮਿਲ ਰਹੀਆਂ ਸਨ ਕਿ ਗੁਰਦੁਆਰਿਆਂ ਦੇ ਫੰਡ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ, ਇਸ ਲਈ ਉਨ੍ਹਾਂ ਦੀ ਟੀਮ ਦੀ ਸ਼ਿਕਾਇਤ ’ਤੇ ਸ਼ਨੀਵਾਰ ਨੂੰ ਪੁਲਸ ਡੀ.ਐੱਸ.ਜੀ.ਐੱਮ.ਸੀ. ਦੇ ਖਾਤਿਆਂ ਦੀ ਜਾਂਚ ਲਈ ਗੁਰਦੁਆਰਾ ਕੰਪਲੈਕਸ ਗਈ।

ਇਹ ਵੀ ਪੜ੍ਹੋ ; ਦਿੱਲੀ ’ਚ ਪ੍ਰਦੂਸ਼ਣ ਦੀ ਸਥਿਤੀ ਗੰਭੀਰ, SC ਨੇ ਕਿਹਾ- ਸੰਭਵ ਹੋਵੇ ਤਾਂ 2 ਦਿਨ ਦਾ ਲਾਕਡਾਊਨ ਲਗਾ ਦਿਓ

ਸਰਨਾ ਨੇ ਕਿਹਾ,‘‘ਜਦੋਂ ਅਸੀਂ ਇੱਥੇ ਪਹੁੰਚੇ ਤਾਂ ਅਸੀਂ ਅਕਾਊਂਟ ਵਿਭਾਗ ’ਚ ਜਾ ਕੇ ਕੈਸ਼ ਰਜਿਸਟਰ ਮੰਗਿਆ, ਜਿਸ ’ਚ ਮੌਜੂਦਾ ਸਮੇਂ ਡੀ.ਐੱਸ.ਜੀ.ਐੱਮ.ਸੀ. ਕੋਲ ਇਕ ਕਰੋੜ 30 ਲੱਖ ਰੁਪਏ ਹੋਣ ਦੀ ਪੁਸ਼ਟੀ ਕੀਤੀ ਗਈ ਸੀ ਪਰ ਜਦੋਂ ਜਾਂਚ ਕੀਤੀ ਗਈ ਤਾਂ 66 ਲੱਖ ਰੁਪਏ ਦੀ ਨਕਦੀ ਹੀ ਪਾਈ ਗਈ। ਇਸ ਦੌਰਾਨ ਸਟਾਫ਼ ਨੇ ਬਹਾਨਾ ਲਗਾਇਆ ਕਿ ਬਾਕੀ ਰਾਸ਼ੀ ਨੂੰ ਬੈਂਕ ’ਚ ਜਮ੍ਹਾ ਕਰਵਾਉਣ ਨੂੰ ਲਿਜਾਇਆ ਜਾ ਰਿਹਾ ਹੈ, ਜਦੋਂ ਕਿ ਅੱਜ ਬੈਂਕ ਹੀ ਬੰਦ ਸਨ। ਸ਼ਾਮ ਤੱਕ ਬਾਕੀ ਰਾਸ਼ੀ ਬਾਰੇ ਕੋਈ ਕੁਝ ਨਹੀਂ ਦੱਸ ਸਕਿਆ। ਪੁਲਸ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ’ਚ ਉੱਚਿਤ ਕਾਰਵਾਈ ਕੀਤੀ ਜਾਵੇਗੀ।’’ ਮਾਮਲੇ ’ਚ ਡੀ.ਐੱਸ.ਜੀ.ਐੱਮ.ਸੀ. ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਤਾਂ ਕਾਫ਼ੀ ਸਮੇਂ ਤੋਂ ਇਹ ਕਹਿ ਰਹੇ ਹਨ ਕਿ ਡੀ.ਐੱਸ.ਜੀ.ਐੱਮ.ਸੀ. ਦੇ ਫੰਡ ਦੀ ਗਲਤ ਵਰਤੋਂ ਹੋ ਰਹੀ ਹੈ। ਇਹ ਸਿੱਧੀ ਚੋਰੀ ਹੈ। ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕੀਤੀ ਗਈ ਹੈ। ਇਸ ਮਾਮਲੇ ’ਚ ਨਵੀਂ ਦਿੱਲੀ ਜ਼ਿਲ੍ਹਾ ਦੇ ਪੁਲਸ ਡਿਪਟੀ ਕਮਿਸ਼ਨਰ ਦੀਪਕ ਯਾਦਵ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਬਾਰੇ ਸ਼ਿਕਾਇਤ ਆਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਇਸ ਮਾਮਲੇ ’ਚ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ : ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਚੀਫ਼ ਜਸਟਿਸ ਨੇ ਕਿਹਾ- ‘ਅਸੀਂ ਘਰਾਂ ’ਚ ਵੀ ਮਾਸਕ ਲਾਉਣ ਨੂੰ ਮਜ਼ਬੂਰ’

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News