ਰਾਹਤ ਭਰੀ ਖ਼ਬਰ : ਦੇਸ਼ 'ਚ 132 ਦਿਨਾਂ ਬਾਅਦ ਕੋਰੋਨਾ ਦੇ 30 ਹਜ਼ਾਰ ਤੋਂ ਘੱਟ ਮਾਮਲੇ ਆਏ ਸਾਹਮਣੇ

07/27/2021 1:37:45 PM

ਨਵੀਂ ਦਿੱਲੀ- ਭਾਰਤ 'ਚ 132 ਦਿਨਾਂ ਬਾਅਦ ਕੋਰੋਨਾ ਦੇ 30 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 124 ਦਿਨਾਂ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਇਕ ਦਿਨ 'ਚ ਕੋਰੋਨਾ ਦੇ 29,689 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,14,40,951 ਹੋ ਗਈ ਹੈ। ਉੱਥੇ ਹੀ 415 ਹੋਰ ਲੋਕਾਂ ਦੀ ਇਨਫੈਕਸ਼ਨ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,21,382 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਕੇ 3,98,100 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.27 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 13,089 ਕਮੀ ਆਈਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.39 ਫੀਸਦੀ ਹੈ।

PunjabKesari

ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 45,91,64 ਨਮੂਨਿਆਂ ਦੀ ਕੋਰੋਨਾ ਸੰਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 17,20,110 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ। ਹੁਣ ਤੱਕ ਕੁੱਲ 3,06,21,469 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁਕੇ ਹਨ। ਕੋਰੋਨਾ ਨਾਲ ਮੌਤ ਦਰ 1.34 ਫੀਸਦੀ ਹੈ। ਉੱਥੇ ਹੀ ਦੇਸ਼ 'ਚ ਹੁਣ ਤੱਕ 44 ਕਰੋੜ 19 ਲੱਖ 12 ਹਜ਼ਾਰ 395 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। ਦੇਸ਼ 'ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.27 ਫੀਸਦੀ, ਰਿਕਵਰੀ ਦਰ ਵੱਧ ਕੇ 97.39 ਫੀਸਦੀ ਅਤੇ ਮੌਤ ਦਰ 1.34 ਫੀਸਦੀ ਹੈ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 6253 ਘੱਟ ਕੇ 92088 ਰਹਿ ਗਏ ਹਨ। ਇਸ ਦੌਰਾਨ ਸੂਬੇ 'ਚ 11077 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 6046106 ਹੋ ਗਈ ਹੈ, ਜਦੋਂ ਕਿ 53 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 131605 ਹੋ ਗਿਆ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News