ਇਸ ਸਾਲ ਵੀ ਬੈਨ ਰਹਿਣਗੇ ਪਟਾਕੇ, ਇਸ ਵਜ੍ਹਾ ਕਾਰਨ ਲਿਆ ਗਿਆ ਫ਼ੈਸਲਾ

Monday, Sep 09, 2024 - 03:42 PM (IST)

ਇਸ ਸਾਲ ਵੀ ਬੈਨ ਰਹਿਣਗੇ ਪਟਾਕੇ, ਇਸ ਵਜ੍ਹਾ ਕਾਰਨ ਲਿਆ ਗਿਆ ਫ਼ੈਸਲਾ

ਨਵੀਂ ਦਿੱਲੀ (ਵਾਰਤਾ)- ਦਿੱਲੀ ਸਰਕਾਰ ਨੇ ਸਰਦੀਆਂ ਦੇ ਮੌਸਮ 'ਚ ਹਵਾ ਪ੍ਰਦੂਸ਼ਣ ਵਧਣ ਦੇ ਖ਼ਦਸ਼ਿਆਂ ਦੇ ਮੱਦੇਨਜ਼ਰ ਸਾਰੇ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਉਨ੍ਹਾਂ ਦੇ ਇਸਤੇਮਾਲ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਬਾਰੇ ਸੋਮਵਾਰ ਨੂੰ ਦੱਸਿਆ ਕਿ ਦਿੱਲੀ 'ਚ ਸਰਦੀਆਂ ਦੇ ਮੌਸਮ 'ਚ ਹਵਾ ਪ੍ਰਦੂਸ਼ਣ ਵਧਣ ਦਾ ਖ਼ਤਰਾ ਰਹਿੰਦਾ ਹੈ। ਇਸ ਮੌਸਮ 'ਚ ਪਟਾਕੇ ਚਲਾਉਣ ਨਾਲ ਵੀ ਪ੍ਰਦੂਸ਼ਣ ਵਧਦਾ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਉਪਯੋਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੀ ਆਨਲਾਈਨ ਡਿਲਿਵਰੀ ਜਾਂ ਵਿਕਰੀ 'ਤੇ ਵੀ ਪੂਰੀ ਪਾਬੰਦੀ ਰਹੇਗੀ। ਪਟਾਕਿਆਂ ਨੂੰ ਲੈ ਕੇ ਲੋਕਾਂ 'ਚ ਕਿਸੇ ਵੀ ਤਰ੍ਹਾਂ ਦਾ ਸ਼ੱਕ ਨਾ ਰਹੇ, ਇਸ ਲਈ ਇਹ ਪਾਬੰਦੀ ਹਰ ਤਰ੍ਹਾਂ ਦੇ ਪਟਾਕਿਆਂ ਲਈ ਹੋਵੇਗੀ। ਇਹ ਪਾਬੰਦੀ ਇਕ ਜਨਵਰੀ 2025 ਤੱਕ ਦਿੱਲੀ 'ਚ ਲਾਗੂ ਰਹੇਗੀ। 

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨਹੀਂ ਚਾਹੁੰਦੀ ਹੈ ਕਿ ਵਪਾਰੀਆਂ ਅਤੇ ਡੀਲਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਆਰਥਿਕ ਨੁਕਸਾਨ ਹੋਵੇ। ਅਜਿਹੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸਮੇਂ ਰਹਿੰਦੇ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਉਪਯੋਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ ਗਿਾ ਹੈ। ਪਾਬੰਦੀ ਨੂੰ ਸਖ਼ਤੀ ਨਾਲ ਦਿੱਲੀ 'ਚ ਲਾਗੂ ਕਰਵਾਉਣ ਲਈ ਦਿੱਲੀ ਪੁਲਸ, ਡੀ.ਪੀ.ਸੀ.ਸੀ. ਅਤੇ ਮਾਲੀਆ ਵਿਭਾਗ ਨਾਲ ਮਿਲ ਕੇ ਸੰਯੁਕਤ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਵਾਤਾਵਰਣ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਨੂੰ ਲੈ ਕੇ ਬੇਹੱਦ ਗੰਭੀਰ ਹੈ। ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ 21 ਫੋਕਸ ਬਿੰਦੂਆਂ 'ਤੇ ਆਧਾਰਤ ਵਿੰਟਰ ਐਕਸ਼ਨ ਯੋਜਨਾ ਬਣਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਵਿੰਟਰ ਐਕਸ਼ਨ ਯੋਜਨਾ ਅਨੁਸਾਰ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਕਿ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਅਜਿਹੇ 'ਚ ਸਾਡੀ ਦਿੱਲੀ ਵਾਸੀਆਂ ਨੂੰ ਅਪੀਲ ਹੈ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ ਦਾ ਸਾਥ ਦਿਓ। ਅਸੀਂ ਦਿੱਲੀ ਵਾਸੀਆਂ ਨੂੰ ਇਹੀ ਕਹਿਣਾ ਚਾਹੁੰਦੇ ਹਾਂ ਕਿ ਦੀਵੇ ਜਗਾ ਕੇ ਅਤੇ ਮਠਿਆਈ ਵੰਡ ਕੇ ਤਿਆਰ ਮਨਾਓ। ਅਸੀਂ ਤਿਉਹਾਰ ਨੂੰ ਧੂਮਧਾਮ ਨਾਲ ਮਨਾਉਣਾ ਹੈ ਪਰ ਓਨੀ ਹੀ ਜ਼ਿੰਮੇਵਾਰੀ ਨਾਲ ਪ੍ਰਦੂਸ਼ਣ ਨੂੰ ਵੀ ਕੰਟਰੋਲ ਕਰਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News