ਦਿੱਲੀ ’ਚ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ ਨਹੀਂ ਲੱਗੇਗਾ ਜੁਰਮਾਨਾ

04/01/2022 12:54:29 AM

ਨਵੀਂ ਦਿੱਲੀ (ਭਾਸ਼ਾ)–ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਨੇ ਵੀਰਵਾਰ ਨੂੰ ਫੈਸਲਾ ਲਿਆ ਕਿ ਕੌਮੀ ਰਾਜਧਾਨੀ ਵਿਚ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ ਹੁਣ ਜੁਰਮਾਨਾ ਨਹੀਂ ਲਾਇਆ ਜਾਵੇਗਾ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਹਾਲਾਂਕਿ ਡੀ. ਡੀ. ਐੱਮ. ਏ. ਲੋਕਾਂ ਨੂੰ ਸਲਾਹ ਜਾਰੀ ਕਰ ਕੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਲਾਉਣ ਲਈ ਕਹਿ ਸਕਦੀ ਹੈ। ਉਪ-ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ’ਚ ਹੋਈ ਡੀ. ਡੀ. ਐੱਮ. ਏ. ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ। ਕੌਮੀ ਰਾਜਧਾਨੀ ਵਿਚ ਪਿਛਲੇ ਕੁਝ ਦਿਨਾਂ ’ਚ ਕੋਵਿਡ-19 ਦੇ ਮਾਮਲਿਆਂ ਵਿਚ ਕਾਫ਼ੀ ਕਮੀ ਆਈ ਹੈ ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸਿਹਤ ਮੰਤਰੀ ਵਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼

ਦਰਅਸਲ ਦਿੱਲੀ 'ਚ ਲਗਾਤਾਰ ਕੋਰੋਨਾ ਦੇ ਮਾਮਲਿਆਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਇਸ ਹਿਸਾਬ ਨਾਲ ਲਗਾਤਾਰ ਕੋਰੋਨਾ ਨਾਲ ਸਬੰਧਿਤ ਪਾਬੰਦੀਆਂ ਵੀ ਹਟਾਈਆਂ ਜਾ ਰਹੀਆਂ ਹਨ। ਵੀਰਵਾਰ ਨੂੰ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ 'ਚ ਕੋਰੋਨਾ ਅਤੇ ਟੀਕਾਕਰਨ ਦੀ ਸਥਿਤੀ ਦੀ ਮੂਲਾਂਕਣ ਕਰਨ ਲਈ ਡੀ.ਡੀ.ਐੱਮ.ਏ. ਦੀ ਆਨਲਾਈਨ 35ਵੀਂ ਬੈਠਕ ਕੀਤੀ ਗਈ। ਡੀ.ਡੀ.ਐੱਮ.ਏ. ਦੀ ਬੈਠਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮੰਤਰੀ ਕੈਲਾਸ਼ ਗਹਿਲੋਤ, ਮੁੱਖ ਸਕੱਤਰ ਅਤੇ ਡਾ. ਰਣਦੀਪ ਗੁਲੇਰੀਆ ਸਮੇਤ ਕਈ ਮਾਹਿਰਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਰੂਸੀ ਵਿਦੇਸ਼ ਮੰਤਰਾਲਾ ਨੇ ਤਾਲਿਬਾਨ ਸਰਕਾਰ ਵੱਲੋਂ ਭੇਜੇ ਗਏ ਪਹਿਲੇ ਡਿਪਲੋਮੈਟ ਨੂੰ ਦਿੱਤੀ ਮਾਨਤਾ : ਲਾਵਰੋਵ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harinder Kaur

Content Editor

Related News