ਦੇਸ਼ ’ਚ ਕਿਤੇ ਵੀ ਨਹੀਂ ਹੋਣਗੇ ਧਾਰਮਿਕ ਤੇ ਸਮਾਜਿਕ ਸਮਾਗਮ : ਗ੍ਰਹਿ ਮੰਤਰਾਲਾ

04/10/2020 8:14:41 PM

ਨਵੀਂ ਦਿੱਲੀ– ਕੇਂਦਰੀ ਗ੍ਰਹਿ ਮੰਤਰਾਲਾ ਨੇ ਕੋਵਿਡ-19 ਨਾਲ ਲੜਨ ਲਈ ਕੀਤੇ ਗਏ ਲਾਕਡਾਊਨ ਦੇ ਉਪਾਵਾਂ ਦੀ ਸਖ਼ਤਾਈ ਨਾਲ ਪਾਲਣਾ ਯਕੀਨੀ ਬਣਾਉਣ ਦਾ ਫਿਰ ਸਖ਼ਤ ਹੁਕਮ ਦਿੱਤਾ ਹੈ। ਨਾਲ ਹੀ ਕਿਹਾ ਕਿ ਲਾਕਡਾਊਨ ਦੌਰਾਨ ਪੂਰੇ ਦੇਸ਼ ਵਿਚ ਕਿਤੇ ਵੀ ਕਿਸੇ ਵੀ ਤਰ੍ਹਾਂ ਦਾ ਕੋਈ ਧਾਰਮਿਕ, ਸਮਾਜਿਕ ਸਮਾਗਮ ਅਤੇ ਸਮਾਰੋਹ ਨਹੀਂ ਹੋਣੇ ਚਾਹੀਦੇ। ਇਸ ਹੁਕਮ ਦੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਨੂੰ ਕਿਹਾ ਹੈ। ਇਸ ਮਹੀਨੇ ਕਿਉਂਕਿ ਕਈ ਤਿਉਹਾਰ ਆ ਰਹੇ ਹਨ। ਇਸ ਨੂੰ ਵੇਖਦੇ ਹੋਏ ਗ੍ਰਹਿ ਮੰਤਰਾਲਾ ਨੇ 5ਵੀਂ ਵਾਰ ਆਪਣੀ ਐਡਵਾਈਜ਼ਰੀ ਵਿਚ ਬਦਲਾਅ ਕੀਤਾ ਹੈ। ਨਾਲ ਹੀ ਗ੍ਰਹਿ ਮੰਤਰਾਲਾ ਨੇ ਹੁਕਮ ਦਿੱਤਾ ਕਿ ਕਿਸੇ ਵੀ ਲਾਕਡਾਊਨ ਉਪਾਅ ਦੀ ਉਲੰਘਣਾ ਹੋਣ ਦੀ ਸਥਿਤੀ ਵਿਚ ਆਪਦਾ ਪ੍ਰਬੰਧਨ ਐਕਟ 2005 ਅਤੇ ਆਈ. ਪੀ. ਸੀ. ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਨਿਜ਼ਾਮੂਦੀਨ ਸਥਿਤ ਤਬਲੀਗੀ ਜਮਾਤ ਕਾਰਣ ਵਿਗੜੇ ਮਾਹੌਲ ਨੂੰ ਵੇਖਦੇ ਹੋਏ ਕਿਤੇ ਹੋਰ ਸਥਿਤੀ ਨਾ ਖਰਾਬ ਹੋਏ, ਇਸ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ।


Gurdeep Singh

Content Editor

Related News