ਇਨ੍ਹਾਂ ਚੋਣਾਂ ’ਚ ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ : ਰਾਹੁਲ ਗਾਂਧੀ

Monday, Jan 10, 2022 - 01:58 PM (IST)

ਇਨ੍ਹਾਂ ਚੋਣਾਂ ’ਚ ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ। ਉਨ੍ਹਾਂ ਨੇ ‘ਇਲੈਕਸ਼ਨ 2022’ ਹੈਸ਼ਟੈਗ ਨਾਲ ਟਵੀਟ ਕੀਤਾ,‘‘ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ।’’ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ। 

PunjabKesari

ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਦੇ ਅਧੀਨ 10 ਫਰਵਰੀ ਤੋਂ ਲੈ ਕੇ 7 ਮਾਰਚ ਤੱਕ 7 ਗੇੜਾਂ ’ਚ ਵੋਟਿੰਗ ਹੋਵੇਗੀ। ਉੱਥੇ ਹੀ ਉਤਰਾਖੰਡ, ਪੰਜਾਬ ਅਤੇ ਗੋਆ ’ਚ ਇਕ ਹੀ ਗੇੜ ’ਚ 14 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ। ਮਣੀਪੁਰ ’ਚ 2 ਗੇੜਾਂ 27 ਫਰਵਰੀ ਅਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News