ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਖ਼ਿਲਾਫ਼ ਧਰਨੇ 'ਤੇ ਬੈਠੇ ਇਹ ਵਿਧਾਇਕ
Friday, Oct 09, 2020 - 12:37 AM (IST)
ਚੰਡੀਗੜ੍ਹ - ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੀ ਬੀਜੇਪੀ ਸਰਕਾਰ ਲਈ ਪਾਰਟੀ ਦੇ ਹੀ ਇੱਕ ਵਿਧਾਇਕ ਮੁਸੀਬਤ ਦਾ ਸਬੱਬ ਬਣ ਗਏ ਹਨ। ਭਾਰਤੀ ਜਨਤਾ ਪਾਰਟੀ ਅੰਬਾਲਾ ਸ਼ਹਿਰ ਦੇ ਵਿਧਾਇਕ ਅਸੀਮ ਗੋਇਲ ਹਰਿਆਣਾ 'ਚ ਸੀਨੀਅਰ ਆਈ.ਏ.ਐੱਸ. ਅਧਿਕਾਰੀ ਖ਼ਿਲਾਫ਼ ਬੁੱਧਵਾਰ ਨੂੰ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਸੀਨੀਅਰ ਅਧਿਕਾਰੀ ਦੀ ਵਜ੍ਹਾ ਨਾਲ ਮੰਡੀਆਂ 'ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਮ ਗੋਇਲ ਦਾ ਨਿਸ਼ਾਨਾ ਵਧੀਕ ਮੁੱਖ ਸਕੱਤਰ (ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮ) ਪੀ.ਕੇ. ਦਾਸ ਰਹੇ।
ਅਸੀਮ ਗੋਇਲ ਨੇ ਮੰਡੀਆਂ 'ਚ ਬਦਇੰਤਜਾਮੀ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਇਸ ਦੇ ਚੱਲਦੇ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਗੋਇਲ ਨੇ ਮੀਡੀਆ ਨਾਲ ਗੱਲਬਾਤ 'ਚ ਕਿਹਾ ਕਿ ਝੋਨੇ ਦੀ ਖਰੀਦ 'ਚ ਦੇਰੀ ਦੀ ਵਜ੍ਹਾ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੇਰੀ ਫਸਲ ਮੇਰਾ ਬਿਓਰਾ ਪੋਰਟਲ 'ਤੇ ਪੰਜੀਕਰਨ ਗਿਣਤੀ ਹਾਸਲ ਕਰਨ ਦੌਰਾਨ ਵੀ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘੰਟਿਆਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਝੋਨਾ ਵੇਚਣ ਦੀ ਇਜਾਜ਼ਤ ਨਹੀਂ ਮਿਲਦੀ ਹੈ।
ਅਸੀਮ ਗੋਇਲ ਨੇ ਆਪਣੀ ਹੀ ਸਰਕਾਰ ਨੂੰ ਧਮਕੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਮੰਡੀਆਂ 'ਚ ਹਾਲਾਤ ਨਹੀਂ ਸੁਧਰੇ ਤਾਂ ਉਹ ਆੜਤੀ, ਕਿਸਾਨਾਂ ਦੇ ਨਾਲ 'ਚ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦੇਣਗੇ ਅਤੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠਣਗੇ। ਤੁਹਾਨੂੰ ਦੱਸ ਦਈਏ ਕਿ ਜਿਸ ਤਰ੍ਹਾਂ ਅਸੀਮ ਗੋਇਲ ਨੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ ਉਸ ਤੋਂ ਹਰਿਆਣਾ 'ਚ ਉਨ੍ਹਾਂ ਦੀ ਹੀ ਸਰਕਾਰ ਕਟਿਹਰੇ 'ਚ ਆ ਗਈ ਹੈ। ਮੀਡੀਆ ਨੇ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਨੌਕਰਸ਼ਾਹ ਆਪਣੇ ਪੱਧਰ 'ਤੇ ਫੈਸਲੇ ਲੈਣ 'ਤੇ ਸਮਰੱਥਾਵਾਨ ਹੈ ਤਾਂ ਭਾਜਪਾ ਵਿਧਾਇਕ ਨੇ ਕਿਹਾ, ਕੁੱਝ ਅਧਿਕਾਰੀਆਂ ਦਾ ਹੰਕਾਰ ਬਹੁਤ ਹੁੰਦਾ ਹੈ ਅਤੇ ਉਹ ਸੋਚਦੇ ਹਨ ਕਿ ਉਨ੍ਹਾਂ ਦਾ ਹੰਕਾਰ ਸਰਕਾਰੀ ਨੀਤੀਆਂ ਤੋਂ ਉੱਪਰ ਹੈ। ਗੋਇਲ ਨੇ ਸਪੱਸ਼ਟ ਕੀਤਾ ਕਿ ਉਹ ਸਰਕਾਰ ਖ਼ਿਲਾਫ਼ ਨਹੀਂ ਹੈ ਅਤੇ ਸੰਕੇਤਕ ਧਰਨੇ ਦੇ ਰਹੇ ਹਨ।