ਮੌਸਮ ਨੂੰ ਲੈ ਕੇ ਇਨ੍ਹਾਂ ਚੀਜ਼ਾਂ ''ਤੇ ਲੱਗੀ ਪਾਬੰਦੀ! ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ

Saturday, Jun 28, 2025 - 12:17 PM (IST)

ਮੌਸਮ ਨੂੰ ਲੈ ਕੇ ਇਨ੍ਹਾਂ ਚੀਜ਼ਾਂ ''ਤੇ ਲੱਗੀ ਪਾਬੰਦੀ! ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ

ਰਾਮਬਨ : ਗਰਮੀਆਂ ਦੇ ਮੌਸਮ ਦੌਰਾਨ ਬਹੁਤ ਸਾਰੇ ਲੋਕ ਖ਼ਾਸ ਕਰਕੇ ਬੱਚੇ ਅਤੇ ਨੌਜਵਾਨ, ਅਕਸਰ ਚਨਾਬ ਦਰਿਆ ਅਤੇ ਹੋਰ ਨਦੀਆਂ ਦੇ ਕੰਢਿਆਂ 'ਤੇ ਤੈਰਾਕੀ, ਨਹਾਉਣ, ਮੱਛੀਆਂ ਫੜਨ ਅਤੇ ਸੈਰ ਕਰਨ ਜਾਂਦੇ ਹਨ। ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਅੱਜ ਕੱਲ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਥਾਵਾਂ 'ਤੇ ਹੋਈ ਭਾਰੀ ਬਰਸਾਤ ਕਾਰਨ ਕਈ ਥਾਵਾਂ 'ਚੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ। 

ਇਹ ਵੀ ਪੜ੍ਹੋ : ਚਲਦੀ ਬਾਈਕ 'ਤੇ ਪ੍ਰੇਮਿਕਾ ਨੂੰ ਟੈਂਕੀ 'ਤੇ ਬਿਠਾ ਪ੍ਰੇਮੀ ਨੇ ਕੀਤਾ ਅਜਿਹਾ ਕੰਮ, ਦੇਖ ਉੱਡ ਜਾਣਗੇ ਹੋਸ਼ (ਵੀਡੀਓ)

ਜ਼ਿਲ੍ਹਾ ਮੈਜਿਸਟ੍ਰੇਟ ਰਾਮਬਨ, ਮੁਹੰਮਦ ਇਲਿਆਸ ਖਾਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਇਹ ਸਾਰੀਆਂ ਗਤੀਵਿਧੀਆਂ ਜਾਨਲੇਵਾ ਹੋ ਸਕਦੀਆਂ ਹਨ। ਚਨਾਬ ਨਦੀ ਅਤੇ ਹੋਰ ਨਦੀਆਂ ਬਹੁਤ ਖ਼ਤਰਨਾਕ ਹਨ, ਕਿਉਂਕਿ ਉੱਥੇ ਪਾਣੀ ਦੀ ਡੂੰਘਾਈ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਅਤੇ ਤੇਜ਼ ਵਹਾਅ ਅਤੇ ਫਿਸਲਣ ਵਾਲੀ ਜ਼ਮੀਨ ਕਾਰਨ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਸਮੇਂ ਨਦੀਆਂ ਵਿਚ ਆਏ ਹੜ੍ਹ ਕਾਰਨ ਪਾਣੀ ਦਾ ਪੱਧਰ ਵੱਧ ਗਿਆ ਹੈ। 

ਇਹ ਵੀ ਪੜ੍ਹੋ : ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਲੋਕ ਹੋਣ ਸਾਵਧਾਨ! Video ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਹਾਲ ਹੀ ਵਿੱਚ ਡੁੱਬਣ ਅਤੇ ਪਾਣੀ ਨਾਲ ਸਬੰਧਤ ਘਟਨਾਵਾਂ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਹਨ। ਬਰਸਾਤ ਦੇ ਮੌਸਮ ਦੌਰਾਨ ਪਾਣੀ ਦੇ ਪੱਧਰ ਵਿੱਚ ਅਚਾਨਕ ਵਾਧਾ ਹੋਣ ਦੀ ਸੰਭਾਵਨਾ ਵੀ ਹੁੰਦੀ ਹੈ। ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਮਬਨ ਜ਼ਿਲ੍ਹੇ ਦੀਆਂ ਸੀਮਾਵਾਂ ਵਿੱਚ ਚਨਾਬ ਨਦੀ ਅਤੇ ਹੋਰ ਨਾਲਿਆਂ ਦੇ ਨੇੜੇ ਤੈਰਾਕੀ, ਨਹਾਉਣ, ਮੱਛੀਆਂ ਫੜਨ ਅਤੇ ਸੈਰ ਕਰਨ 'ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਜੇਕਰ ਕੋਈ ਵਿਅਕਤੀ ਇਸ ਹੁਕਮ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News