ਕੇਰਲ ''ਚ ਮੰਕੀਪਾਕਸ ਦਾ ਤੀਜਾ ਮਾਮਲਾ ਆਇਆ ਸਾਹਮਣੇ
Friday, Jul 22, 2022 - 02:27 PM (IST)
ਤਿਰੁਅਨੰਤਪੁਰਮ (ਭਾਸ਼ਾ)- ਕੇਰਲ 'ਚ ਮੰਕੀਪਾਕਸ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਜੁਲਾਈ ਦੀ ਸ਼ੁਰੂਆਤ 'ਚ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਤੋਂ ਪਰਤੇ 35 ਸਾਲਾ ਨੌਜਵਾਨ 'ਚ ਮੰਕੀਪਾਕਸ ਦੇ ਸੰਕਰਮਣ ਦੀ ਪੁਸ਼ਟੀ ਹੋਈ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ ਮਲੱਪੁਰਮ ਦਾ ਰਹਿਣ ਵਾਲਾ ਨੌਜਵਾਨ 6 ਜੁਲਾਈ ਨੂੰ ਆਪਣੇ ਗ੍ਰਹਿ ਰਾਜ ਪਰਤਿਆ ਸੀ ਅਤੇ ਉਸ ਦਾ ਤਿਰੁਅਨੰਤਪੁਰਮ ਦੇ ਮੰਜੇਰੀ ਮੈਡੀਕਲ ਕਾਲਜ 'ਚ ਇਲਾਜ ਚੱਲ ਰਿਹਾ ਹੈ। ਜਾਰਜ ਅਨੁਸਾਰ, ਨੌਜਵਾਨ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਪੀੜਤ ਦੇ ਸੰਪਰਕ 'ਚ ਰਹੇ ਲੋਕਾਂ 'ਤੇ ਕਰੀਬੀ ਨਜ਼ਰ ਰੱਖੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸੋਮਵਾਰ ਨੂੰ ਦੁਬਈ ਤੋਂ ਪਿਛਲੇ ਹਫ਼ਤੇ ਸੂਬੇ ਪਹੁੰਚਿਆ ਇਕ ਵਿਅਕਤੀ ਜਾਂਚ 'ਚ ਮੰਕੀਪਾਕਸ ਨਾਲ ਪੀੜਤ ਪਾਇਆ ਗਿਆ ਸੀ।
ਕਿਵੇਂ ਫੈਲਦਾ ਹੈ ਮੰਕੀਪਾਕਸ
ਓਧਰ ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਮੁਤਾਬਕ ਮੰਕੀਪਾਕਸ ਪਸ਼ੂਆਂ ਤੋਂ ਮਨੁੱਖਾਂ ’ਚ ਫੈਲਣ ਵਾਲਾ ਇਕ ਇਨਫੈਕਟਿਡ ਰੋਗ ਹੈ ਅਤੇ ਇਸ ਦੇ ਲੱਛਣ ਚੇਚਕ ਦੇ ਮਰੀਜ਼ਾਂ ਵਰਗੇ ਹੁੰਦੇ ਹਨ। ਦੱਸ ਦੇਈਏ ਕਿ ਮੰਕੀਪਾਕਸ ਦਾ ਵਾਇਰਸ ਚਮੜੀ, ਮੂੰਹ, ਅੱਖਾਂ ਅਤੇ ਨੱਕ ਰਾਹੀ ਮਨੁੱਖੀ ਸਰੀਰ ’ਚ ਪ੍ਰਵੇਸ਼ ਕਰਦਾ ਹੈ। ਮੰਕੀਪੌਕਸ ਦੇ ਮਾਮਲੇ ਜਿਨ੍ਹਾਂ ਦੇਸ਼ਾਂ ’ਚ ਤੇਜ਼ੀ ਨਾਲ ਪੈਰ ਪਸਾਰ ਰਹੇ ਹਨ, ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਲੈ ਕੇ ਖ਼ਾਸ ਸਾਵਧਾਨੀ ਵਰਤੀ ਜਾ ਰਹੀ ਹੈ। ਇਹ ਯੂਰਪ ਤੋਂ ਅਮਰੀਕਾ ਤੱਕ ਤੇਜ਼ੀ ਨਾਲ ਫੈਲ ਰਿਹਾ ਹੈ।
ਇਹ ਵੀ ਪੜ੍ਹੋ : ਕੇਰਲ 'ਚ ਮੰਕੀਪਾਕਸ ਦਾ ਦੂਜਾ ਮਾਮਲਾ ਆਇਆ ਸਾਹਮਣੇ
ਇਸ ਦੇ ਲੱਛਣ
ਬੁਖਾਰ, ਸਿਰਦਰਦ, ਮਾਸਪੇਸ਼ੀਆਂ ਤੇ ਪਿੱਠ ’ਚ ਦਰਦ, ਗਲੇ ’ਚ ਸਮੱਸਿਆ, ਠੰਡ ਲੱਗਣੀ, ਥਕਾਵਟ ਅਤੇ ਸਰੀਰ ’ਤੇ ਦਾਣੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ