Operation Ajay: ਇਜ਼ਰਾਈਲ ਤੋਂ ਪਰਤੀ ਤੀਜੀ ਫਲਾਈਟ, 197 ਭਾਰਤੀ ਪਰਤੇ ਸੁਰੱਖਿਅਤ, ਚੌਥਾ ਜੱਥਾ ਵੀ ਰਵਾਨਾ

Sunday, Oct 15, 2023 - 05:23 AM (IST)

ਨੈਸ਼ਨਲ ਡੈਸਕ: 'ਆਪ੍ਰੇਸ਼ਨ ਅਜੇ' ਤਹਿਤ ਇਜ਼ਰਾਈਲ ਤੋਂ 197 ਭਾਰਤੀ ਨਾਗਰਿਕਾਂ ਨੂੰ ਲੈ ਕੇ ਤੀਜੀ ਉਡਾਣ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਪਹੁੰਚੀ। ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਨੇ ਦਿੱਲੀ ਹਵਾਈ ਅੱਡੇ 'ਤੇ ਇਜ਼ਰਾਈਲ ਤੋਂ ਕੱਢੇ ਗਏ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲੇ ਦਾ ਧੰਨਵਾਦ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਨਾਗਰਿਕਾਂ ਨੂੰ ਸਮਰਪਿਤ ਹਨ ਅਤੇ ਭਾਰਤੀ ਨਾਗਰਿਕਾਂ ਨੂੰ ਇਜ਼ਰਾਈਲ ਤੋਂ ਇੱਥੇ ਸੁਰੱਖਿਅਤ ਲਿਆਂਦਾ ਜਾ ਰਿਹਾ ਹੈ। ਉਹ ਆਪਣੇ ਦੇਸ਼ ਪਰਤਣ ਤੋਂ ਬਾਅਦ ਖੁਸ਼ ਹਨ।"

ਇਹ ਖ਼ਬਰ ਵੀ ਪੜ੍ਹੋ - ਇਜ਼ਰਾਈਲੀ ਫ਼ੌਜ ਨੇ ਫ਼ਿਰ ਦਿੱਤੀ ਧਮਕੀ, ਛੇਤੀ ਹੀ ਗਾਜ਼ਾ 'ਤੇ ਹੋਣ ਜਾ ਰਿਹੈ ਹਮਲਾ!

ਇਜ਼ਰਾਈਲ-ਹਮਾਸ ਸੰਘਰਸ਼ ਦੌਰਾਨ ਇਜ਼ਰਾਈਲ ਛੱਡਣ ਦੇ ਚਾਹਵਾਨ 197 ਭਾਰਤੀ ਨਾਗਰਿਕਾਂ ਦਾ ਤੀਜਾ ਜੱਥਾ ਸ਼ਨੀਵਾਰ ਨੂੰ ਵਿਸ਼ੇਸ਼ ਉਡਾਣ ਰਾਹੀਂ ਭਾਰਤ ਪਰਤਿਆ। ਹਮਾਸ ਦੇ ਅੱਤਵਾਦੀਆਂ ਵੱਲੋਂ ਇਜ਼ਰਾਈਲ ਦੇ ਸ਼ਹਿਰਾਂ 'ਤੇ ਕੀਤੇ ਗਏ ਭਿਆਨਕ ਹਮਲਿਆਂ ਦੇ ਮੱਦੇਨਜ਼ਰ ਗਾਜ਼ਾ ਤੋਂ ਘਰ ਵਾਪਸੀ ਦੇ ਚਾਹਵਾਨ ਭਾਰਤੀ ਨਾਗਰਿਕਾਂ ਦੀ ਸਹੂਲਤ ਲਈ 12 ਅਕਤੂਬਰ ਨੂੰ 'ਆਪ੍ਰੇਸ਼ਨ ਅਜੇ' ਤਹਿਤ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਹਮਲਿਆਂ ਨਾਲ ਇਲਾਕੇ ਵਿਚ ਕਾਫੀ ਤਣਾਅ ਪੈਦਾ ਹੋ ਗਿਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕੀਤਾ, “ਆਪਰੇਸ਼ਨ ਅਜੇ ਅੱਗੇ ਵਧ ਰਿਹਾ ਹੈ। 197 ਹੋਰ ਯਾਤਰੀ ਭਾਰਤ ਪਰਤ ਰਹੇ ਹਨ।'' 197 ਭਾਰਤੀ ਨਾਗਰਿਕਾਂ ਦਾ ਤੀਜਾ ਜੱਥਾ ਭਾਰਤੀ ਸਮੇਂ ਅਨੁਸਾਰ ਰਾਤ 8.10 ਵਜੇ ਘਰ ਲਈ ਰਵਾਨਾ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਵਹੁਟੀ ਤੇ ਦੋਸਤ ਨਾਲ ਰਲ਼ ਕੇ ਵੱਡੇ ਭਰਾ ਨੇ ਮਾਰੀ ਠੱਗੀ, 1.10 ਕਰੋੜ ਦੇ ਥੱਲੇ ਲੱਗਾ ਛੋਟਾ ਵੀਰ

ਦੂਤਾਵਾਸ ਦੇ ਡੇਟਾਬੇਸ ਵਿਚ ਸਾਰੇ ਭਾਰਤੀਆਂ ਨੂੰ ਰਜਿਸਟਰ ਕਰਨ ਲਈ ਭਾਰਤੀ ਦੂਤਾਵਾਸ ਦੁਆਰਾ ਸ਼ੁਰੂ ਕੀਤੀ ਗਈ ਇਕ ਮੁਹਿੰਮ ਦੇ ਬਾਅਦ ਯਾਤਰੀਆਂ ਦੀ ਚੋਣ "ਪਹਿਲਾਂ ਆਓ, ਪਹਿਲਾਂ ਪਾਓ" ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਉਨ੍ਹਾਂ ਦੀ ਵਾਪਸੀ ਦਾ ਖਰਚਾ ਸਰਕਾਰ ਚੁੱਕ ਰਹੀ ਹੈ। ਇਜ਼ਰਾਈਲ ਤੋਂ ਪਹਿਲੀ ਵਿਸ਼ੇਸ਼ ਉਡਾਣ ਵੀਰਵਾਰ ਨੂੰ 212 ਲੋਕਾਂ ਨੂੰ ਲੈ ਕੇ ਰਵਾਨਾ ਹੋਈ। 235 ਭਾਰਤੀ ਨਾਗਰਿਕਾਂ ਦਾ ਦੂਜਾ ਜੱਥਾ ਸ਼ੁੱਕਰਵਾਰ ਦੇਰ ਰਾਤ ਰਵਾਨਾ ਹੋਇਆ। ਇਜ਼ਰਾਈਲ ਤੋਂ ਹੁਣ ਤੱਕ ਕੁੱਲ 644 ਭਾਰਤੀ ਨਾਗਰਿਕਾਂ ਨੂੰ ਕੱਢਿਆ ਜਾ ਚੁੱਕਾ ਹੈ। ਇਜ਼ਰਾਈਲ ਵਿੱਚ ਲਗਭਗ 18,000 ਭਾਰਤੀ ਨਾਗਰਿਕ ਰਹਿੰਦੇ ਹਨ, ਜਿਨ੍ਹਾਂ ਵਿਚ ਨਰਸਾਂ, ਵਿਦਿਆਰਥੀ, ਕਈ ਆਈਟੀ ਪੇਸ਼ੇਵਰ ਅਤੇ ਹੀਰਾ ਵਪਾਰੀ ਸ਼ਾਮਲ ਹਨ। 7 ਅਕਤੂਬਰ ਨੂੰ ਗਾਜ਼ਾ ਪੱਟੀ ਤੋਂ ਹਮਾਸ ਦੇ ਅੱਤਵਾਦੀਆਂ ਦੁਆਰਾ ਇਜ਼ਰਾਈਲ 'ਤੇ ਕੀਤੇ ਗਏ ਬੇਮਿਸਾਲ ਹਮਲੇ ਤੋਂ ਬਾਅਦ ਭਾਰਤੀ ਨਾਗਰਿਕਾਂ ਦੀ ਨਿਕਾਸੀ ਸ਼ੁਰੂ ਹੋਈ ਸੀ। ਹਮਾਸ ਦੇ ਹਮਲਿਆਂ ਵਿੱਚ ਇਜ਼ਰਾਈਲ ਵਿੱਚ 1,300 ਤੋਂ ਵੱਧ ਲੋਕ ਮਾਰੇ ਗਏ ਹਨ, ਜਦੋਂ ਕਿ ਇਜ਼ਰਾਈਲ ਦੀ ਜਵਾਬੀ ਕਾਰਵਾਈ ਵਿੱਚ ਗਾਜ਼ਾ ਵਿੱਚ ਘੱਟੋ-ਘੱਟ 1,900 ਲੋਕ ਮਾਰੇ ਗਏ ਹਨ।

274 ਭਾਰਤੀਆਂ ਨੂੰ ਲੈ ਕੇ ਚੌਥੀ ਫ਼ਲਾਈਟ ਰਵਾਨਾ

ਆਪ੍ਰੇਸ਼ਨ ਅਜੇ ਤਹਿਤ ਇਜ਼ਰਾਈਲ ਤੋਂ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੇਰ ਰਾਤ ਨੂੰ ਚੌਥੀ ਫ਼ਲਾਈਟ ਵੀ ਇਜ਼ਰਾਈਲ ਤੋਂ ਰਵਾਨਾ ਹੋ ਗਈ। ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਫ਼ਲਾਈਟ ਵਿਚ 274 ਭਾਰਤੀ ਨਾਗਰਿਕ ਸਵਾਰ ਹਨ। ਫਲਾਈਟ ਨੇ ਦੇਰ ਰਾਤ ਨੂੰ ਇਸਜ਼ਾਰਈਲ ਦੇ ਤੇਲ ਅਵੀਵ ਤੋਂ ਉਡਾਣ ਭਰੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News