ਕੋਰੋਨਾ ਦੀ ਤੀਸਰੀ ਲਹਿਰ ਦਾ ਬੱਚਿਆਂ ’ਤੇ ਗੰਭੀਰ ਅਸਰ ਪੈਣ ਦੇ ਸੰਕੇਤ ਨਹੀਂ
Tuesday, May 25, 2021 - 04:33 AM (IST)
ਨਵੀਂ ਦਿੱਲੀ - ਕੋਰੋਨਾ ਮਹਾਮਾਰੀ ਦੇ ਬੱਚਿਆਂ ਅਤੇ ਨੌਜਵਾਨਾਂ ’ਤੇ ਹੋਣ ਵਾਲੀ ਅਸਰ ਬਾਰੇ ਗੱਲ ਕਰਦੇ ਹੋਏ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾਨ (ਏਮਸ) ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਰੇਖਾਬੱਧ ਕੀਤਾ ਕਿ ਬੱਚਿਆਂ ਨੂੰ ਮਹਾਮਾਰੀ ਵਿਚਾਲੇ ਮਾਨਸਿਕ ਤਣਾਅ, ਸਮਾਰਟਫੋਨ ਦੀ ਆਦਤ ਅਤੇ ਸਿਖਿਅਕ ਚੁਣੌਤੀਆਂ ਨਾਲ ਵਾਧੂ ਨੁਕਸਾਨ ਹੋਇਆ ਹੈ। ਅਜੇ ਤੱਕ ਕੋਈ ਸੰਕੇਤ ਨਹੀਂ ਮਿਲੇ ਹਨ ਕਿ ਕੋਵਿਡ-19 ਦੀ ਤੀਸਰੀ ਲਹਿਰ ਨਾਲ ਬੱਚੇ ਗੰਭੀਰ ਰੂਪ ਨਾਲ ਪ੍ਰਭਾਵਿਤ ਹੋਣਗੇ।
ਉਧਰ, ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਦੱਸਿਆ ਕਿ ਭਾਰਤ ’ਚ ਪਿਛਲੇ 17 ਦਿਨਾਂ ਤੋਂ ਕੋਵਿਡ-19 ਦੇ ਮਾਮਲਿਆਂ ’ਚ ਤੇਜ਼ੀ ਨਾਲ ਕਮੀ ਆ ਰਹੀ ਹੈ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 15 ਹਫਤਿਆਂ ’ਚ ਨਮੂਨਿਆਂ ਦੀ ਜਾਂਚ ’ਚ 2.6 ਗੁਣਾ ਦਾ ਵਾਧਾ ਕੀਤਾ ਗਿਆ ਹੈ, ਜਦਕਿ ਪਿਛਲੇ ਦੋ ਹਫਤਿਆਂ ਤੋਂ ਹਫਤਾਵਾਰੀ ਇਨਫੈਕਸ਼ਨ ਦਰ ’ਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।