ਇਸ ਸੂਬੇ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ! 341 ਬੱਚੇ ਮਿਲੇ ਪਾਜ਼ੇਟਿਵ

Sunday, May 23, 2021 - 05:16 AM (IST)

ਇਸ ਸੂਬੇ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ! 341 ਬੱਚੇ ਮਿਲੇ ਪਾਜ਼ੇਟਿਵ

ਜੈਪੁਰ - ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਅਜੇ ਰੁਕਿਆ ਵੀ ਨਹੀਂ ਸੀ ਕਿ ਤੀਜੀ ਲਹਿਰ ਦੀ ਦਸਤਕ ਨੇ ਹੋਸ਼ ਉੱਡਾ ਦਿੱਤੇ। ਮਾਮਲਾ ਰਾਜਸਥਾਨ ਦੇ ਦੌਸਾ ਦਾ ਹੈ, ਜਿੱਥੇ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ ਦੇ ਸੰਕੇਤ ਮਿਲਦੇ ਵਿਖਾਈ ਦੇ ਰਹੇ ਹਨ। ਦੌਸਾ ਵਿੱਚ 341 ਬੱਚੇ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ, ਯਾਨੀ ਕਿ 341 ਬੱਚਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਤੀਜੀ ਲਹਿਰ ਦੀ ਸੰਭਾਵਨਾ ਨੂੰ ਵੇਖਦੇ ਹੋਏ ਦੌਸਾ ਜ਼ਿਲ੍ਹਾ ਪ੍ਰਸ਼ਾਸਨ ਅਲਰਟ ਹੋ ਗਿਆ ਹੈ।

ਇਹ ਵੀ ਪੜ੍ਹੋ- 2-3 ਹਫਤੇ ਤੱਕ ਇੱਕ ਹੀ ਮਾਸਕ ਲਗਾਉਣ ਨਾਲ ਹੋ ਸਕਦੈ ਬਲੈਕ ਫੰਗਸ- AIIMS ਡਾਕਟਰ 

ਦੱਸ ਦਈਏ ਕਿ ਦੌਸਾ ਵਿੱਚ ਤੀਜੀ ਲਹਿਰ ਦੇ ਆਉਣ ਦੇ ਸੰਕੇਤ ਮਿਲੇ ਹਨ। ਇੱਥੇ 341 ਬੱਚਿਆਂ ਨੂੰ ਕੋਰੋਨਾ ਹੋਇਆ ਹੈ। ਇਨ੍ਹਾਂ ਬੱਚਿਆਂ ਦੀ ਉਮਰ 0 ਤੋਂ 18 ਸਾਲ ਦੀ ਹੈ। ਦੌਸਾ ਵਿੱਚ 1 ਮਈ ਤੋਂ 21 ਮਈ ਵਿਚਾਲੇ 341 ਬੱਚੇ ਕੋਰੋਨਾ ਪੀੜਤ ਮਿਲ ਚੁੱਕੇ ਹਨ। ਜ਼ਿਲ੍ਹੇ ਦੇ ਡੀ.ਐੱਮ. ਨੇ ਕਿਹਾ ਹੈ ਕਿ 341 ਬੱਚੇ ਪੀੜਤ ਹਨ ਪਰ ਇਨ੍ਹਾਂ ਵਿੱਚੋਂ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ। ਫਿਲਹਾਲ, ਕੋਵਿਡ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਵੇਖਦੇ ਹੋਏ ਦੌਸਾ ਜ਼ਿਲ੍ਹਾ ਹਸਪਤਾਲ ਨੂੰ ਅਲਰਟ ਕੀਤਾ ਗਿਆ ਹੈ।

ਇਸ ਦੌਰਾਨ ਰਾਜਸਥਾਨ ਵਿੱਚ ਦਿਹਾਤੀ ਇਲਾਕਿਆਂ ਵਿੱਚ ਕੋਰੋਨਾ ਦੀ ਰੋਕਥਾਮ ਲਈ ਰਾਜਸਥਾਨ ਸਰਕਾਰ ਹੁਣ ਜੰਗੀ ਪੱਧਰ 'ਤੇ ਤਿਆਰੀ ਵਿੱਚ ਜੁੱਟ ਗਈ ਹੈ। ਸਿਹਤ ਵਿਭਾਗ ਦੀ ਟੀਮ ਪਿੰਡ-ਪਿੰਡ ਅਤੇ ਡੋਰ-ਟੂ-ਡੋਰ ਘੁੰਮ ਕੇ ਹੋਰ ਲੋਕਾਂ ਦਾ ਕੋਵਿਡ ਟੈਸਟ ਕਰੇਗੀ। ਪਿੰਡ ਵਿੱਚ ਹੀ ਕੋਵਿਡ ਸੈਂਟਰ ਬਣਾਇਆ ਜਾਵੇਗਾ ਅਤੇ ਪਾਜ਼ੇਟਿਵ ਆਏ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਘਰ-ਘਰ ਸਰਵੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਕੋਰੋਨਾ ਨਾਲ 682 ਹੋਰ ਲੋਕਾਂ ਦੀ ਮੌਤ, 26 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ

ਜ਼ਿਕਰਯੋਗ ਹੈ ਕਿ ਤੀਜੀ ਲਹਿਰ ਆਉਣ ਤੋਂ ਪਹਿਲਾਂ ਹੀ ਬੱਚਿਆਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਮਹਾਰਾਸ਼ਟਰ, ਕਰਨਾਟਕ ਵਰਗੇ ਰਾਜਾਂ ਵਿੱਚ ਬੱਚਿਆਂ ਵਿੱਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਮਾਹਰਾਂ ਦਾ ਅਨੁਮਾਨ ਹੈ ਕਿ ਤੀਜੀ ਲਹਿਰ ਬੱਚਿਆਂ ਲਈ ਖ਼ਤਰਨਾਕ ਹੋ ਸਕਦੀ ਹੈ। ਤੀਜੀ ਲਹਿਰ ਵਿੱਚ ਬੱਚਿਆਂ  ਦੇ ਸਭ ਤੋਂ ਜ਼ਿਆਦਾ ਕੋਰੋਨਾ ਪਾਜ਼ੇਟਿਵ ਹੋਣ ਦਾ ਖਦਸ਼ਾ ਹੈ। ਅਜਿਹੇ ਵਿੱਚ ਹੁਣ ਦੌਸਾ ਵਿੱਚ 341 ਬੱਚਿਆਂ ਦੇ ਕੋਰੋਨਾ ਦੀ ਚਪੇਟ ਵਿੱਚ ਆਉਣ ਨਾਲ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News