6 ਸਾਲ ਤੋਂ ਨੰਗੇ ਪੈਰ ਸੀ ਇਹ ਭਾਜਪਾ ਦਾ ਅਹੁਦੇਦਾਰ, ਸ਼ਿਵਰਾਜ ਦੀ ਮੌਜੂਦਗੀ 'ਚ ਪੈਰਾਂ 'ਚ ਪਹਿਨੀ ਜੁੱਤੀ
Sunday, Dec 24, 2023 - 10:51 AM (IST)
ਭੋਪਾਲ (ਭਾਸ਼ਾ) - ਭਾਜਪਾ ਆਗੂ ਨੇ ਪਾਰਟੀ ਦੀ ਜਿੱਤ ਦੇ ਛੇ ਸਾਲ ਬਾਅਦ ਜੁੱਤੀ ਅਤੇ ਚੱਪਲਾਂ ਪਾਈਆਂ। ਇਸ ਮੌਕੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਖੁਦ ਉਨ੍ਹਾਂ ਦੇ ਨਾਲ ਰਹੇ ਅਤੇ ਭਾਜਪਾ ਆਗੂ ਨੂੰ ਜੁੱਤੀ ਦਿੱਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਮੱਧ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਨੂਪੁਰ ਜ਼ਿਲਾ ਇਕਾਈ ਦੇ ਮੁਖੀ ਰਾਮਦਾਸ ਪੁਰੀ ਨੇ ਸੂਬੇ ’ਚ ਪਾਰਟੀ ਦੀ ਸਰਕਾਰ ਬਣਨ ਤੱਕ ਜੁੱਤੀ ਨਾ ਪਹਿਨਣ ਦੀ 2018 ਵਿੱਚ ਸਹੁੰ ਖਾਧੀ ਸੀ।
ਇਹ ਵੀ ਪੜ੍ਹੋ : GST ਦੀ ਵਸੂਲੀ ’ਚ ਪੰਜਾਬ ਦੇ ਮੁਕਾਬਲੇ ਹਰਿਆਣਾ ਅੱਗੇ, ਸੂਬੇ ’ਚ ਲੋਹਾ-ਸਕ੍ਰੈਪ ਟੈਕਸ ਮਾਫੀਆ ਦੀ ‘ਗਰਜ’
ਇਹ ਵੀ ਪੜ੍ਹੋ : Year Ender 2023 : 2,000 ਦੇ ਨੋਟ ਤੋਂ ਲੈ ਕੇ UPI ਤੱਕ ਇਸ ਸਾਲ ਬੈਂਕਿੰਗ ਪ੍ਰਣਾਲੀ 'ਚ ਹੋਏ ਕਈ ਬਦਲਾਅ
ਤਾਜ਼ਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਕੁਝ ਦਿਨ ਬਾਅਦ ਸ਼ਨੀਵਾਰ ਉਨ੍ਹਾਂ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜੂਦਗੀ ’ਚ ਪੈਰਾਂ ’ਚ ਜੁੱਤੀ ਪਹਿਨੀ। 2020 ਵਿੱਚ ਪਾਰਟੀ ਦੇ ਸੱਤਾ ਵਿੱਚ ਵਾਪਸ ਆਉਣ ਤੋਂ ਬਾਅਦ ਵੀ ਪੁਰੀ ਨੇ ਜੁੱਤੀ ਪਾਉਣੀ ਸ਼ੁਰੂ ਨਹੀਂ ਕੀਤੀ ਕਿਉਂਕਿ ਉਨ੍ਹਾਂ ਸਹੁੰ ਖਾਧੀ ਸੀ ਕਿ ਜਦੋਂ ਤੱਕ ਭਾਜਪਾ ਦੀ ਸਰਕਾਰ ਚੁਣ ਕੇ ਨਹੀਂ ਅਾਉਂਦੀ, ਉਹ ਜੁੱਤੀ ਨਹੀਂ ਪਹਿਨਣਗੇ।
ਇਹ ਵੀ ਪੜ੍ਹੋ : ਸਾਊਦੀ ਅਰਬ ਤੋਂ ਭਾਰਤ ਆ ਰਹੇ ਜਹਾਜ਼ 'ਚ ਲੱਗੀ ਅੱਗ, ਡਰੋਨ ਹਮਲੇ ਦਾ ਸ਼ੱਕ, ਅਲਰਟ 'ਤੇ Indian Navy
ਇਹ ਵੀ ਪੜ੍ਹੋ : ਹਾਈਵੇਅ 'ਤੇ ਸਪੀਡ ਸੀਮਾ ਦੇ ਅੰਦਰ ਗੱਡੀ ਨਾ ਚਲਾਉਣ 'ਤੇ ਸਜ਼ਾ ਦਾ ਪ੍ਰਬੰਧ: ਨਿਤਿਨ ਗਡਕਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8