ਹੁਣ ਇਸ ਜ਼ਿਲ੍ਹੇ ਦਾ ਨਾਮ ਹੋਵੇਗਾ ‘ਸੰਤ ਰਵਿਦਾਸ ਨਗਰ ਭਦੋਹੀ’ ! CM ਯੋਗੀ ਨੇ ਕੀਤਾ ਐਲਾਨ
Sunday, Oct 04, 2026 - 07:19 PM (IST)
ਲਖਨਊ/ਭਦੋਹੀ, (ਨਾਸਿਰ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਭਦੋਹੀ ਜ਼ਿਲੇ ਨੂੰ ਹੁਣ ‘ਸੰਤ ਰਵਿਦਾਸ ਨਗਰ ਭਦੋਹੀ’ ਦੇ ਨਾਂ ਨਾਲ ਜਾਣਿਆ ਜਾਵੇਗਾ। ਭਦੋਹੀ ’ਚ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਾਡਾ ਭਦੋਹੀ ਜ਼ਿਲਾ ‘ਸੰਤ ਰਵਿਦਾਸ ਨਗਰ ਭਦੋਹੀ’ ਦੇ ਨਾਂ ਨਾਲ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲੇ ਦਾ ਨਵਾਂ ਨਾਂ ਸੰਤ ਰਵਿਦਾਸ ਦੀ ਯਾਦ ਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੁੜਿਆ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲੇ ’ਚ 1,340 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 112 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ-ਪੱਥਰ ਵੀ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਨੂੰ ਜ਼ਿਲੇ ਦੇ ਵਿਕਾਸ ਅਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਵਿਸਥਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
