ਭਾਰਤ ਰਤਨ ਮਿਲਣ ''ਤੇ ਅਡਵਾਨੀ ਨੇ ਕਿਹਾ- ਇਹ ਮੇਰੇ ਆਦਰਸ਼ਾਂ ਅਤੇ ਸਿਧਾਂਤਾਂ ਦਾ ਸਨਮਾਨ ਹੈ

Saturday, Feb 03, 2024 - 04:10 PM (IST)

ਭਾਰਤ ਰਤਨ ਮਿਲਣ ''ਤੇ ਅਡਵਾਨੀ ਨੇ ਕਿਹਾ- ਇਹ ਮੇਰੇ ਆਦਰਸ਼ਾਂ ਅਤੇ ਸਿਧਾਂਤਾਂ ਦਾ ਸਨਮਾਨ ਹੈ

ਨਵੀਂ ਦਿੱਲੀ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੇ ਉਨ੍ਹਾਂ ਨੂੰ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਤੋਂ ਸਨਮਾਨਤ ਕੀਤੇ ਜਾਣ ਲਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਨਾ ਸਿਰਫ ਉਨ੍ਹਾਂ ਦਾ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾ ਦਾ ਵੀ ਸਨਮਾਨ ਹੈ। ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ ਸਨਮਾਨ, PM ਮੋਦੀ ਨੇ ਕੀਤਾ ਐਲਾਨ

ਇਸ ਐਲਾਨ ਮਗਰੋਂ ਅਡਵਾਨੀ (96) ਨੇ ਕਿਹਾ ਕਿ ਇਹ ਇਕ ਵਿਅਕਤੀ ਦੇ ਰੂਪ ਵਿਚ ਨਾ ਸਿਰਫ਼ ਉਨ੍ਹਾਂ ਦਾ, ਸਗੋਂ ਉਨ੍ਹਾਂ ਆਦਰਸ਼ਾਂ ਅਤੇ ਸਿਧਾਂਤਾਂ ਦਾ ਵੀ ਸਨਮਾਨ ਹੈ, ਜਿਨ੍ਹਾਂ ਦਾ ਪਾਲਣ ਕਰਨ ਦੀ ਉਨ੍ਹਾਂ ਨੇ ਕੋਸ਼ਿਸ਼ ਕੀਤੀ। ਅਡਵਾਨੀ ਨੇ ਕਿਹਾ ਕਿ ਰਾਸ਼ਟਰੀ ਸਵੈ-ਸੇਵਕ ਸੰਘ 'ਚ ਸ਼ਾਮਲ ਹੋਣ ਮਗਰੋਂ ਜੀਵਨ ਵਿਚ ਮੈਨੂੰ ਜੋ ਵੀ ਜ਼ਿੰਮੇਵਾਰੀ ਮਿਲੀ, ਉਸ ਨੂੰ ਨਿਭਾਉਂਦੇ ਹੋਏ ਆਪਣੇ ਪਿਆਰੇ ਦੇਸ਼ ਦੀ ਸਮਰਪਿਤ ਅਤੇ ਨਿਸਵਾਰਥ ਸੇਵਾ ਕਰਨ ਵਿਚ ਹੀ ਮੈਨੂੰ ਖੁਸ਼ੀ ਮਿਲੀ। ਉਨ੍ਹਾਂ ਨੇ ਕਿਹਾ ਕਿ ਮੈਨੂੰ ਭਾਰਤ ਰਤਨ ਦੇਣ ਲਈ ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਦਿਲੋਂ ਧੰਨਵਾਦ ਦਿੰਦਾ ਹਾਂ। 

ਇਹ ਵੀ ਪੜ੍ਹੋ- WHO ਦਾ ਅਨੁਮਾਨ; ਭਾਰਤ ’ਚ ਕੈਂਸਰ ਦੇ 14.1 ਲੱਖ ਨਵੇਂ ਮਾਮਲੇ, 9.1 ਲੱਖ ਮੌਤਾਂ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਸਾਡੇ ਸਮੇਂ ਦੇ ਸਭ ਤੋਂ ਸਤਿਕਾਰਤ ਨੇਤਾਵਾਂ 'ਚੋਂ ਇਕ ਅਡਵਾਨੀ ਨੇ ਭਾਰਤ ਦੇ ਵਿਕਾਸ 'ਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ  ਜ਼ਮੀਨੀ ਪੱਧਰ 'ਤੇ ਕੰਮ ਕਰਕੇ ਆਪਣਾ ਜੀਵਨ ਸ਼ੁਰੂ ਕੀਤਾ ਅਤੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ''ਮੇਰੇ ਲਈ ਬਹੁਤ ਭਾਵੁਕ ਪਲ'' ਹੈ। ਅਡਵਾਨੀ ਜੀ ਨੇ ਜਨਤਕ ਜੀਵਨ 'ਚ ਆਪਣੀ ਦਹਾਕਿਆਂ ਦੀ ਸੇਵਾ ਦੌਰਾਨ, ਪਾਰਦਰਸ਼ਤਾ ਅਤੇ ਅਖੰਡਤਾ ਲਈ ਅਟੁੱਟ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਅਤੇ ਰਾਜਨੀਤਿਕ ਨੈਤਿਕਤਾ 'ਚ ਇਕ ਮਿਸਾਲੀ ਮਿਆਰ ਕਾਇਮ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨਾ ਮੇਰੇ ਲਈ ਬਹੁਤ ਭਾਵੁਕ ਪਲ ਹੈ। ਉਸ ਨਾਲ ਗੱਲਬਾਤ ਕਰਨ ਅਤੇ ਸਿੱਖਣ ਦੇ ਅਣਗਿਣਤ ਮੌਕੇ ਮਿਲਣ ਨੂੰ ਮੈਂ ਹਮੇਸ਼ਾ ਆਪਣਾ ਸਨਮਾਨ ਸਮਝਾਂਗਾ।

ਇਹ ਵੀ ਪੜ੍ਹੋ- ਸ਼ਿਮਲਾ 'ਚ ਬਰਫ਼ਬਾਰੀ ਪੈਣ ਮਗਰੋਂ ਖਿੜੇ ਸੈਲਾਨੀਆਂ ਦੇ ਚਿਹਰੇ, ਦਿਲ ਨੂੰ ਮੋਹ ਲੈਣਗੀਆਂ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News