ਇਹ ਮੰਤਰੀ ਪ੍ਰੀਸ਼ਦ ਦਾ ਨਹੀਂ, ‘ਸੱਤਾ ਦੀ ਭੁੱਖ ਦਾ ਵਾਧਾ’: ਕਾਂਗਰਸ

Thursday, Jul 08, 2021 - 03:30 AM (IST)

ਇਹ ਮੰਤਰੀ ਪ੍ਰੀਸ਼ਦ ਦਾ ਨਹੀਂ, ‘ਸੱਤਾ ਦੀ ਭੁੱਖ ਦਾ ਵਾਧਾ’: ਕਾਂਗਰਸ

ਨਵੀਂ ਦਿੱਲੀ – ਕਾਂਗਰਸ ਨੇ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਵਾਧੇ ਤੋਂ ਕੁਝ ਘੰਟੇ ਪਹਿਲਾਂ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਇਹ ਕੇਂਦਰੀ ਕੈਬਨਿਟ ਦਾ ਨਹੀਂ ਸਗੋਂ ‘ਸੱਤਾ ਦੀ ਭੁੱਖ ਦਾ ਵਾਧਾ’ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਜੇ ਕੰਮਕਾਜ ਤੇ ਸ਼ਾਸਨ ਨੂੰ ਆਧਾਰ ਬਣਾਇਆ ਜਾਵੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਕਈ ਮੰਤਰੀਆਂ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਜੇ ਕੰਮ ਦੇ ਆਧਾਰ ’ਤੇ ਫੇਰਬਦਲ ਹੋਵੇ ਤਾਂ ਸਭ ਤੋਂ ਪਹਿਲਾਂ ਤਾਂ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਹਰਸ਼ਵਰਧਨ ਨੂੰ ਹਟਾਇਆ ਜਾਣਾ ਚਾਹੀਦਾ। ਇਸ ਦੇ ਨਾਲ ਹੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਹਟਾਉਣਾ ਚਾਹੀਦਾ, ਜਿਨ੍ਹਾਂ ਨੇ ਪੈਟਰੋਲ-ਡੀਜ਼ਲ ’ਤੇ ਡਿਊਟੀ ਫੀਸ ਦੀ ਲੁੱਟ ਦੇ ਹੇਠਾਂ ਦੇਸ਼ ਦੀ ਜਨਤਾ ਨੂੰ ਦਬਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੁਰਾਕ ਮੰਤਰੀ ਨੂੰ ਹਟਾਇਆ ਜਾਣਾ ਚਾਹੀਦਾ, ਜਿਨ੍ਹਾਂ ਨੇ ਦੇਸ਼ ਨੂੰ ਇਸ ਮੋੜ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਕਿ ਗਰੀਬਾਂ ਲਈ ਤਾਂ ਅਨਾਜ ਨਹੀਂ ਹੈ ਜਦਕਿ ਸ਼ਰਾਬ ਬਣਾਉਣ ਵਾਲਿਆਂ ਨੂੰ ਇਕ ਲੱਖ ਟਨ ਚੌਲ ਦਿੱਤੇੇ ਜਾ ਰਹੇ ਹਨ। ਇਨ੍ਹਾਂ ਤੋਂ ਪਹਿਲਾਂ ਵਿੱਤ ਮੰਤਰੀ ਨੂੰ ਹਟਾਇਆ ਜਾਣਾ ਚਾਹੀਦਾ, ਜਿਨ੍ਹਾਂ ਨੇ ਜੀ. ਡੀ. ਪੀ. ਨੂੰ ਨਾਂਹ-ਪੱਖੀ ਸਥਿਤੀ ’ਚ ਪਹੁੰਚਾ ਦਿੱਤਾ।

ਇਹ ਵੀ ਪੜ੍ਹੋ- ਝਾਰਖੰਡ: ਤਿੰਨ ਬੱਚਿਆਂ ਸਮੇਤ ਜਨਾਨੀ ਨੇ ਖੂਹ 'ਚ ਮਾਰੀ ਛਾਲ, ਮਾਂ ਸਮੇਤ 3 ਦੀ ਮੌਤ, 1 ਬੱਚਾ ਗੰਭੀਰ

ਕਾਂਗਰਸ ਦੇ ਜਨਰਲ ਸਕੱਤਰ ਨੇ ਦਾਅਵਾ ਕੀਤਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ, ਜਿਨ੍ਹਾਂ ਦੇ ਕਾਰਜਕਾਲ ’ਚ ਚੀਨ ਨੇ ਭਾਰਤ ਦੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ ਤੇ ਸਰਕਾਰ ਵੱਲੋਂ ਕੁਝ ਨਹੀਂ ਹੋ ਰਿਹਾ। ਜੇ ਕੰਮਕਾਜ ਤੇ ਸ਼ਾਸਨ ਆਧਾਰ ਹੈ ਤਾਂ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਟਾਇਆ ਜਾਣਾ ਚਾਹੀਦਾ ਿਕਉਂਕਿ ਉਨ੍ਹਾਂ ਦੀ ਨੱਕ ਦੇ ਹੇਠਾਂ ਨਕਸਲਵਾਦ ਤੇ ਅੱਤਵਾਦ ਫੈਲਿਆ ਹੋਇਆ ਹੈ, ਪਾਕਿਸਤਾਨ ਵੱਲੋਂ ਘੁਸਪੈਠ ਜਾਰੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੇ ਕੰਮਕਾਜ ਆਧਾਰ ਹੈ ਤਾਂ ਪ੍ਰਧਾਨ ਮੰਤਰੀ ਨੂੰ ਹਟਾ ਦਿੱਤਾ ਜਾਣ ਚਾਹੀਦਾ ਕਿਉਂਕਿ ਆਵਾਜ਼ ਦਬਾਉਣ ਵਾਲੀਆਂ ਸਰਕਾਰਾਂ ’ਚ ਮੋਦੀ ਸਰਕਾਰ ਦਾ ਹੀ ਨਾਂ ਆਉਂਦਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News