ਵੱਡੀ ਖ਼ਬਰ ; 3 ਦਿਨਾਂ ਲਈ ਬੰਦ ਹੋ ਗਿਆ ਇਹ ਨੈਸ਼ਨਲ ਹਾਈਵੇ
Thursday, May 15, 2025 - 12:00 PM (IST)

ਨੈਸ਼ਨਲ ਡੈਸਕ- ਦੇਸ਼ ਦੇ ਪੂਰਬੀ ਸੂਬੇ 'ਚ ਸਥਿਤ ਸਿੱਕਿਮ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਿੱਕਿਮ ਨੂੰ ਪੱਛਮੀ ਬੰਗਾਲ ਦੇ ਕਾਲਿੰਪੋਂਗ ਤੇ ਸਿਲੀਗੁੜੀ ਨਾਲ ਜੋੜਨ ਵਾਲਾ ਨੈਸ਼ਨਲ ਹਾਈਵੇ-10 ਤਿੰਨ ਦਿਨਾਂ ਲਈ ਬੰਦ ਹੋਣ ਜਾ ਰਿਹਾ ਹੈ। ਇਹ ਹਾਈਵੇ 15, 17 ਤੇ 19 ਮਈ ਨੂੰ ਰੱਖ-ਰਖਾਅ ਲਈ ਬੰਦ ਰਹੇਗਾ। ਨੈਸ਼ਨਲ ਹਾਈਵੇਜ਼ ਐਂਡ ਇਨਫ੍ਰਾਸਟ੍ਰੱਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਲਿਮੀਟਿਡ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਦੇ ਬੰਦ ਰਹਿਣ ਦੀ ਸੂਚਨਾ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਨੈਸ਼ਨਲ ਹਾਈਵੇ-10 ਦੱਸੇ ਗਏ ਦਿਨਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬੰਦ ਰਹੇਗਾ। ਅਸਥਾਈ ਤੌਰ 'ਤੇ ਬੰਦ ਰਹਿਣ ਵਾਲੇ ਇਸ ਹਾਈਵੇ ਕਾਰਨ ਸਿਲੀਗੁੜੀ-ਗੰਗਟੋਕ ਤੋਂ ਸਿੱਕਿਮ ਵੱਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਇਸ ਪਾਸੇ ਆਉਣ ਤੋਂ ਪਹਿਲਾਂ ਹਾਈਵੇ ਦੇ ਬੰਦ ਰਹਿਣ ਦੇ ਦਿਨ ਤੇ ਸਮੇਂ ਦਾ ਧਿਆਨ ਰੱਖਿਆ ਜਾਵੇ, ਤਾਂ ਜੋ ਬੇਲੋੜੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਚੁੱਕਿਆ ਗਿਆ ਇਕ ਹੋਰ ਜਾਸੂਸ ! ਭੈਣ ਦੇ ਘਰ ਰਹਿ ਕੇ ਪਾਕਿਸਤਾਨ ਭੇਜਦਾ ਸੀ ਖ਼ੁਫੀਆ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e