ਪੁਲਸ ਦਾ ਇਹ SP ਅਫ਼ਸਰ ਬਣਿਆ 'ਸਿੰਘਮ', ਵੀਡੀਓ ਦੇਖ ਹਰ ਕੋਈ ਕਰ ਰਿਹਾ ਸਿਫ਼ਤਾਂ
Thursday, Aug 22, 2024 - 12:14 PM (IST)
ਦੇਵਰੀਆ ਨਿਊਜ਼: SC/ST ਰਾਖਵੇਂਕਰਨ ਨੂੰ ਲੈ ਕੇ ਭਾਰਤ ਬੰਦ ਦੌਰਾਨ ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ 'ਚ ਬਸਪਾ ਅਤੇ ਭੀਮ ਆਰਮੀ ਦੇ ਸੈਂਕੜੇ ਵਰਕਰਾਂ ਨੇ ਸੜਕਾਂ 'ਤੇ ਉਤਰ ਕੇ ਹੰਗਾਮਾ ਕੀਤੇ ਅਤੇ ਬਾਜ਼ਾਰ 'ਚ ਦਾਖਲ ਹੋ ਕੇ ਜ਼ਬਰਦਸਤੀ ਦੁਕਾਨਾਂ ਬੰਦ ਕਰਵਾ ਦਿੱਤੀਆਂ। ਇਸ ਦੌਰਾਨ ਸ਼ਹਿਰ 'ਚ ਕਾਫ਼ੀ ਹੰਗਾਮਾ ਹੋ ਗਿਆ। ਕਰੀਬ 3 ਘੰਟੇ ਤੱਕ ਸ਼ਹਿਰ ਵਿਚ ਹੰਗਾਮਾ ਹੋਣ ਤੋਂ ਬਾਅਦ ਐੱਸਪੀ ਸੰਕਲਪ ਸ਼ਰਮਾ ਖੁਦ ਸੜਕ 'ਤੇ ਉਤਰ ਆਏ ਅਤੇ ਚਾਰਜ ਸੰਭਾਲਦੇ ਹੀ ਲਾਠੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਨਾਲ ਪ੍ਰਦਰਸ਼ਨਕਾਰੀਆਂ ਨੇ ਭੱਜਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ - ਰਿਟਾਇਰਡ ਫੌਜੀ ਨੇ ਸ਼ਰਾਬ ਪੀ ਪੁੱਤਰ ਨੂੰ ਮਾਰੀ ਗੋਲੀ, ਹੋਈ ਮੌਤ, ਵਜ੍ਹਾ ਸੁਣ ਹੋ ਜਾਵੋਗੇ ਹੈਰਾਨ
ਐੱਸਪੀ ਸ਼ਰਮਾ ਦਾ ਸੜਕਾਂ 'ਤੇ ਦੌੜ ਲਗਾਉਣ ਅਤੇ ਬਦਮਾਸ਼ਾ ਨੂੰ ਭਜਾਉਣ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਉਨ੍ਹਾਂ ਦੀ ਤਾਰੀਫ਼ ਕਰ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਵਰੀਆ ਦੇ ਐੱਸਪੀ ਸੰਕਲਪ ਸ਼ਰਮਾ (21 ਅਗਸਤ) ਦਲਿਤ ਜਥੇਬੰਦੀਆਂ ਦੇ ਭਾਰਤ ਬੰਦ ਦੇ ਵਿਰੋਧ ਦੌਰਾਨ ਵਿਗੜਦੇ ਮਾਹੌਲ ਨੂੰ ਦੇਖਦਿਆਂ ਨਾ ਸਿਰਫ਼ ਡਿਵਾਈਡਰ ਨੂੰ ਛਾਲ ਮਾਰ ਕੇ ਭੱਜੇ ਸਗੋਂ ਆਪਣੀ ਰਫ਼ਤਾਰ ਕਾਰਨ ਗੜਬੜ ਹੋਣ ਦੀ ਸੰਭਾਵਨਾ ਨੂੰ ਵੀ ਟਾਲ ਦਿੱਤਾ। ਦੇਵਰੀਆ ਦੇ ਐੱਸ.ਪੀ ਸੰਕਲਪ ਸ਼ਰਮਾ ਨੇ ਜਦੋਂ ਦੇਖਿਆ ਕਿ ਪ੍ਰਦਰਸ਼ਨਕਾਰੀ ਮਾਹੌਲ ਖ਼ਰਾਬ ਕਰਨ ਵਾਲੇ ਹਨ ਤਾਂ ਐੱਸਪੀ ਨੇ ਤੇਜ਼ ਦੌੜ ਲੱਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਵੱਖ ਕੀਤਾ ਅਤੇ ਦੌੜਾ ਦਿੱਤਾ।
ਇਹ ਵੀ ਪੜ੍ਹੋ - ਫੈਕਟਰੀ 'ਚ ਵੱਡਾ ਧਮਾਕਾ, ਦਰਜਨਾਂ ਕਰਮਚਾਰੀ ਫਸੇ, ਹੁਣ ਤੱਕ ਮਿਲੀਆਂ 4 ਲਾਸ਼ਾਂ
ਦੱਸ ਦੇਈਏ ਕਿ SC/ST ਰਿਜ਼ਰਵੇਸ਼ਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਦੇ 1 ਅਗਸਤ ਦੇ ਫ਼ੈਸਲੇ ਖ਼ਿਲਾਫ਼ ਦੇਸ਼ ਭਰ ਦੀਆਂ 21 ਜਥੇਬੰਦੀਆਂ ਨੇ ਬੁੱਧਵਾਰ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਸੀ। ਜਥੇਬੰਦੀਆਂ ਨੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਰਾਖਵੇਂਕਰਨ ਦੇ ਮੂਲ ਸਿਧਾਂਤਾਂ ਨੂੰ ਨੁਕਸਾਨ ਹੋਵੇਗਾ। ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ 21 ਅਗਸਤ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਹੈ ਤਾਂ ਜੋ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੀ ਮਜ਼ਬੂਤ ਨੁਮਾਇੰਦਗੀ ਅਤੇ ਸੁਰੱਖਿਆ ਦੀ ਮੰਗ ਕੀਤੀ ਜਾ ਸਕੇ। ਇਸ ਪ੍ਰਦਰਸ਼ਨ ਵਿੱਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਸਮੇਤ ਕਈ ਸਿਆਸੀ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8