ਪੁਲਸ 'ਚ 10,000 ਸਿਪਾਹੀਆਂ ਦੀ ਭਰਤੀ ਖੋਲ੍ਹਣ ਜਾ ਰਿਹੈ ਇਹ ਸੂਬਾ

07/07/2020 8:56:39 PM

ਮੁੰਬਈ— ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਨੂੰ ਮਜਬੂਤ ਕਰਨ ਅਤੇ ਪੁਲਸ ਬਲ 'ਤੇ ਕੰਮ ਦੇ ਬੋਝ ਨੂੰ ਘੱਟ ਕਰਨ ਲਈ ਜਲਦ ਹੀ ਸੂਬੇ ਦੀ ਪੁਲਸ 'ਚ 10,000 ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਪੁਰ ਦੇ ਕਟੋਲ ਤਾਲੁਕਾ 'ਚ ਪੁਲਸ ਕਾਰਜਬਲ ਦੀ ਪੂਰੀ ਮਹਿਲਾ ਬਟਾਲੀਅਨ ਸਥਾਪਤ ਕੀਤੀ ਜਾਵੇਗੀ। ਇਸ ਬਾਰੇ ਫੈਸਲਾ ਪਵਾਰ ਦੀ ਮੰਤਰਾਲਾ 'ਚ ਹੋਈ ਇਕ ਮੀਟਿੰਗ 'ਚ ਲਿਆ ਗਿਆ, ਜਿਸ 'ਚ ਗ੍ਰਹਿ ਰਾਜ ਮੰਤਰੀ ਅਨਿਲ ਦੇਸ਼ਮੁਖ ਅਤੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਪਵਾਰ ਨੇ ਕਿਹਾ ਕਿ ਇਸ ਕਦਮ ਨਾਲ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਪੁਲਸ 'ਚ ਸੇਵਾ ਕਰਨ ਦਾ ਮੌਕਾ ਮਿਲੇਗਾ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਸੰਕਟ ਦੌਰਾਨ ਬਿਨਾਂ ਕਿਸੇ ਰੁਕਾਵਟ ਦੇ ਇਕ ਸਾਲ ਦੇ ਅੰਦਰ-ਅੰਦਰ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ।

ਗ੍ਰਹਿ ਵਿਭਾਗ ਨੇ ਮਹਾਰਾਸ਼ਟਰ ਪੁਲਸ 'ਚ ਸਿਪਾਹੀ ਦਰਜੇ ਦੀਆਂ 8 ਹਜ਼ਾਰ ਖਾਲੀ ਅਸਾਮੀਆਂ ਭਰਨ ਦੀ ਤਜਵੀਜ਼ ਪੇਸ਼ ਕੀਤੀ ਸੀ ਪਰ ਮਹਾਰਾਸ਼ਟਰ ਦੇ ਡਿਪਟੀ ਸੀ. ਐੱਮ. ਨੇ ਦੋ ਹਜ਼ਾਰ ਹੋਰ ਅਸਾਮੀਆਂ ਜੋੜੀ ਦਿੱਤੀਆਂ ਅਤੇ ਵਿਭਾਗ ਨੂੰ ਇਕ ਸਾਲ ਦੇ ਅੰਦਰ ਅੰਦਰ ਸਾਰੀਆਂ ਖਾਲੀ ਅਸਾਮੀਆਂ ਭਰਨ ਦੇ ਆਦੇਸ਼ ਦਿੱਤੇ ਹਨ। ਅਜੀਤ ਪਵਾਰ ਨੇ ਗ੍ਰਹਿ ਵਿਭਾਗ ਨੂੰ ਹਦਾਇਤ ਦਿੱਤੀ ਕਿ ਉਹ ਮੰਤਰੀ ਮੰਡਲ ਦੀ ਬੈਠਕ 'ਚ ਇਹ ਪ੍ਰਸਤਾਵ ਵਿਚਾਰ ਵਟਾਂਦਰੇ ਲਈ ਰੱਖਣ। ਮੰਤਰੀ ਮੰਡਲ ਦੇ ਫੈਸਲੇ ਤੋਂ ਬਾਅਦ ਭਰਤੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇਗੀ।


Sanjeev

Content Editor

Related News