ਇਸ ਸਾਲ ਔਰਤਾਂ ਵਿਰੁੱਧ ਵਧਿਆ ਅਪਰਾਧਾਂ ਦਾ ਗਰਾਫ਼, ਹੈਰਾਨ ਕਰਦੇ ਹਨ ਅੰਕੜੇ

06/29/2022 12:26:00 PM

ਨਵੀਂ ਦਿੱਲੀ– ਇਸ ਸਾਲ ਔਰਤਾਂ ਵਿਰੁੱਧ ਬਲਾਤਕਾਰ, ਛੇੜਛਾੜ ਅਤੇ ਅਗਵਾ ਦੇ ਅਪਰਾਧਾਂ ’ਚ ਵਾਧਾ ਹੋਇਆ ਹੈ। ਇਸ ਸਾਲ 15 ਜੂਨ ਤੱਕ 962 ਮਾਮਲੇ ਸਾਹਮਣੇ ਆਏ, ਜੋ ਕਿ ਪਿਛਲੇ ਸਾਲ ਇਸ ਸਮੇਂ 833 ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਜੂਨ ਮਹੀਨੇ ਤੱਕ ਸਾਢੇ 5 ਮਹੀਨਿਆਂ ਵਿਚ ਛੇੜਛਾੜ ਦੇ 1,271 ਮਾਮਲੇ ਸਾਹਮਣੇ ਆਏ ਹਨ। ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਗਿਣਤੀ 1,022 ਸੀ। ਹਾਲਾਂਕਿ ਪੁਲਸ ਨੇ ਕਿਹਾ ਕਿ ਇਸ ਸਾਲ ਗ੍ਰਿਫਤਾਰੀਆਂ ਅਤੇ ਹੱਲ ਕੀਤੇ ਗਏ ਕੇਸਾਂ ਦੀ ਗਿਣਤੀ ਵੀ ਵਧੀ ਹੈ।

15 ਜੂਨ ਤੱਕ ਦਿਲੀ ’ਚ ਬਲਾਤਕਾਰ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਇਸੇ ਸਮੇਂ ਦੌਰਾਨ ਲਗਭਗ 11% ਵਾਧਾ ਹੋਇਆ ਹੈ। ਹਾਲਾਂਕਿ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਕੁਝ ਹੱਦ ਤੱਕ ਔਰਤਾਂ ਵਿਰੁੱਧ ਅਪਰਾਧਾਂ ਦੇ ਸਬੰਧ ਵਿਚ ਦਿੱਲੀ ਪੁਲਸ ਵਲੋਂ ਅਪਣਾਈ ਗਈ ਜ਼ੀਰੋ-ਟਾਲਰੈਂਸ ਨੀਤੀ ਦੇ ਮੱਦੇਨਜ਼ਰ FIR ਦੇ ਤੁਰੰਤ ਦਰਜ ਕਰਨ ਦੇ ਕਾਰਨ ਸੀ। ਅਧਿਕਾਰੀ ਨੇ ਇਹ ਵੀ ਦੱਸਿਆ ਕਿ 2021 ਦੇ ਅੰਕੜਿਆਂ ਦੇ ਮੁਕਾਬਲੇ ਜ਼ਿਆਦਾ ਕੇਸ ਹੱਲ ਕੀਤੇ ਗਏ ਹਨ ਅਤੇ ਵਧੇਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦਿੱਲੀ ਪੁਲਸ ਨੇ ਔਰਤਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਕਰਨ ਦਾ ਦਾਅਵਾ ਕੀਤਾ ਹੈ। ਜਿਸ ਵਿਚ ਔਰਤਾਂ ਲਈ ਗੁਲਾਬੀ ਬੂਥ ਸ਼ਾਮਲ ਹੈ, ਤਾਂ ਕਿ ਲੋੜਵੰਦ ਔਰਤਾਂ ਦੀ ਮਦਦ ਕੀਤੀ ਜਾ ਸਕੇ। ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਸਕੂਲਾਂ-ਕਾਲਜਾਂ ਦੇ ਬਾਹਰ ਮਹਿਲਾ ਗਸ਼ਤ ਟੀਮਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਤਾਂ ਜੋ ਅਪਰਾਧੀਆਂ ਨੂੰ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਨ ਤੋਂ ਰੋਕਿਆ ਜਾ ਸਕੇ।

ਦੱਸਣਯੋਗ ਹੈ ਕਿ ਇਸ ਸਾਲ ਜਨਵਰੀ ’ਚ ਕਸਤੂਰਬਾ ਨਗਰ ’ਚ ਇਕ ਔਰਤ ਨੂੰ ਅਗਵਾ ਕੇ ਇਕ ਕਮਰੇ ’ਚ ਬੰਦ ਕਰ ਕੇ ਕੁੱਟਿਆ ਗਿਆ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਪੁਲਸ ਨੇ ਮਾਮਲੇ ’ਚ ਮੁਲਜ਼ਮ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਤੈਅ ਸਮੇਂ ਦੇ ਅੰਦਰ ਚਾਰਜਸ਼ੀਟ ਦਾਖ਼ਲ ਕੀਤੀ ਸੀ। ਪੀੜਤਾ ਨੇ ਪੁਲਸ ਨੂੰ ਦੱਸਿਆ ਸੀ ਕਿ ਉਸ ਨੂੰ ਕੜਕੜਡੂਮਾ ਤੋਂ ਅਗਵਾ ਕੀਤਾ ਗਿਆ ਸੀ, ਜਿੱਥੇ ਉਹ ਦੋਸ਼ੀ ਦੇ ਪਰਿਵਾਰ ਦੀਆਂ ਧਮਕੀਆਂ ਮਗਰੋਂ ਚੁੱਪ-ਚਾਪ ਰਹਿ ਰਹੀ ਸੀ। 


Tanu

Content Editor

Related News