ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ- ਇਸ ਸਾਲ ਗਰਮੀ ਤੋੜੇਗੀ ਸਾਰੇ ਰਿਕਾਰਡ

Saturday, Apr 01, 2023 - 02:26 PM (IST)

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ- ਇਸ ਸਾਲ ਗਰਮੀ ਤੋੜੇਗੀ ਸਾਰੇ ਰਿਕਾਰਡ

ਨਵੀਂ ਦਿੱਲੀ (ਭਾਸ਼ਾ)- ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ ਪੱਛਮ ਅਤੇ ਪ੍ਰਾਇਦੀਪ ਖੇਤਰ ਨੂੰ ਛੱਡ ਕੇ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਅਪ੍ਰੈਲ ਤੋਂ ਜੂਨ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ। ਇਸ 'ਚ ਕਿਹਾ ਗਿਆ ਹੈ ਕਿ ਇਸ ਮਿਆਦ ਦੌਰਾਨ ਮੱਧ, ਪੂਰਬ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਆਮ ਤੋਂ ਵੱਧ ਗਰਮ ਹਵਾ ਦੇ ਦਿਨਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਾਲ ਗਰਮੀ ਆਪਣੇ ਸਾਰੇ ਰਿਕਾਰਡ ਤੋੜਨ ਲਈ ਤਿਆਰ ਹੈ।

ਇਹ ਵੀ ਪੜ੍ਹੋ : ਨਰਿੰਦਰ ਮੋਦੀ ਦੀ ਡਿਗਰੀ ਨੂੰ ਲੈ ਕੇ ਮੁੜ ਬੋਲੇ ਕੇਜਰੀਵਾਲ- ਦੇਸ਼ ਨੂੰ ਪੜ੍ਹੇ-ਲਿਖੇ PM ਦੀ ਜ਼ਰੂਰਤ

ਆਈ.ਐੱਮ.ਡੀ. ਦੇ ਡਾਇਰੈਕਟਰ ਜਨਰਲ ਮਰਤੁੰਜਯ ਮਹਾਪਾਤਰਾ ਨੇ ਇਕ ਵਰਚੁਅਲ ਪ੍ਰੈੱਸ ਕਾਨਫਰੰਸ 'ਚ ਕਿਹਾ,''ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼, ਓਡੀਸ਼ਾ, ਪੱਛਮੀ ਬੰਗਾਲ, ਛੱਤੀਗੜ੍ਹ, ਮਹਾਰਾਸ਼ਟਰ, ਗੁਜਰਾਤ, ਪੰਜਾਬ ਅਤੇ ਹਰਿਆਮਾ ਦੇ ਕੁਝ ਹਿੱਸਿਆਂ 'ਚ ਤਾਪਮਾਨ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤ 'ਚ ਅਪ੍ਰੈਲ 'ਚ ਆਮ ਮੀਂਹ ਪੈਣ ਦਾ ਅਨੁਮਾਨ ਹੈ।


author

DIsha

Content Editor

Related News