‘ਜਵਾਦ’ ਨਾਲ ਪ੍ਰਭਾਵਿਤ ਹੋਣ ਵਾਲਿਆਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਇਆ ਜਾਵੇ : PM ਮੋਦੀ

Thursday, Dec 02, 2021 - 05:14 PM (IST)

‘ਜਵਾਦ’ ਨਾਲ ਪ੍ਰਭਾਵਿਤ ਹੋਣ ਵਾਲਿਆਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਇਆ ਜਾਵੇ : PM ਮੋਦੀ

ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫ਼ਾਨ ‘ਜਵਾਦ’ ਦੇ ਖ਼ਤਰਿਆਂ ਨਾਲ ਨਜਿੱਠਣ ਦੀ ਤਿਆਰੀ ਦੀ ਸਮੀਖਿਆ ਲਈ ਵੀਰਵਾਰ ਸਵੇਰੇ ਰਾਜਧਾਨੀ ’ਚ ਇਕ ਉੱਚ ਪੱਧਰੀ ਬੈਠਕ ਕੀਤੀ। ਮੋਦੀ ਨੇ ਅਧਿਕਾਰੀਆਂ ਨੂੰ ਜ਼ੋਖ਼ਮ ਵਾਲੇ ਖੇਤਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਣ ਲਈ ਹਰ ਸੰਭਵ ਉਪਾਅ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਕ ਸਰਕਾਰੀ ਬਿਆਨ ਅਨੁਸਾਰ ਮੋਦੀ ਨੇ ਬੈਠਕ ’ਚ ਕਿਹਾ ਕਿ ਜ਼ਰੂਰੀ ਸੇਵਾਵਾਂ ਬਣਾਈ ਰੱਖਣ ਲਈ ਹਰ ਸੰਭਵ ਉਪਾਅ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ’ਚ ਰੁਕਾਵਟ ਆਉਂਦੀ ਹੈ ਤਾਂ ਉਸ ਨੂੰ ਜਲਦ ਤੋਂ ਜਲਦ ਬਹਾਲ ਕਰਨ ਦੀ ਕੋਸ਼ਿਸ਼ ਹੋਵੇ। ਸਾਰੇ ਮੰਤਰਾਲਿਆਂ ਅਤੇ ਏਜੰਸੀਆਂ ਨੂੰ ਮਿਲਜੁਲ ਕੇ ਇਸ ਤਰ੍ਹਾਂ ਕੰਮ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਤੂਫ਼ਾਨ ਨਾਲ ਨੁਕਸਾਨ ਘੱਟ ਤੋਂ ਘੱਟ ਹੋਵੇ।

ਇਹ ਵੀ ਪੜ੍ਹੋ : ਮਾਂ ਨੇ 6 ਮਹੀਨੇ ਦੀ ਮਾਸੂਮ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ 'ਚ ਮਾਰੀ ਛਾਲ

ਰਾਸ਼ਟਰੀ ਆਫ਼ਤ ਕਾਰਵਾਈ ਫ਼ੋਰਸ (ਐੱਨ.ਡੀ.ਆਰ.ਐੱਫ.) ਨੇ ਤੂਫ਼ਾਨ ਦੇ ਖ਼ਤਰੇ ਵਾਲੇ ਖੇਤਰਾਂ ’ਚ ਪਹਿਲਾਂ ਹੀ 29 ਟੀਮਾਂ ਭੇਜ ਦਿੱਤੀਆਂ ਹਨ। ਉਨ੍ਹਾਂ ਨਾਲ ਕਿਸ਼ਤੀ, ਦਰੱਖਤ ਕੱਟਣ ਵਾਲੀ ਆਰੀ, ਦੂਰਸੰਚਾਰ ਯੰਤਰ ਆਦਿ ਵੀ ਭੇਜੇ ਗਏ ਹਨ। ਇਸ ਤੋਂ ਇਲਾਵਾ 33 ਟੀਮਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਭਾਰਤੀ ਤੱਟਰੱਖਿਅਕ ਅਤੇ ਜਲ ਸੈਨਾ ਨੇ ਵੀ ਆਪਣੇ ਜਹਾਜ਼ ਅਤੇ ਹੈਲੀਕਾਪਟਰ ਰਾਹਤ ਅਤੇ ਬਚਾਅ ਕੰਮ ਲਈ ਤਿਆਰ ਕਰ ਰੱਖੇ ਹਨ। ਉਨ੍ਹਾਂ ਨੇ ਤੂਫ਼ਾਨ ’ਚ ਲਾਪਤਾ ਲੋਕਾਂ ਦੀ ਭਾਲ ਅਤੇ ਬਚਾਅ ਲਈ ਵੀ ਤਿਆਰ ਕੀਤੀ ਹੈ। ਆਫ਼ਤ ਰਾਹਤ ਅਤੇ ਮੈਡੀਕਲ ਦਲ ਵੀ ਪੂਰਬੀ ਤੱਟ ’ਤੇ ਤਾਇਨਾਤ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਰਾਹੁਲ ਦਾ ਸੰਸਦ ਕੰਪਲੈਕਸ ’ਚ ਧਰਨਾ, ਬੋਲੇ ਸਰਕਾਰ ਡਰਪੋਕ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News