ਗਾਜ਼ਾ ''ਚ ਹਸਪਤਾਲ ''ਤੇ ਹਮਲੇ ''ਚ ਸ਼ਾਮਲ ਲੋਕਾਂ ਨੂੰ ਠਹਿਰਾਇਆ ਜਾਵੇ ਜ਼ਿੰਮੇਵਾਰ : PM ਮੋਦੀ

Wednesday, Oct 18, 2023 - 03:35 PM (IST)

ਗਾਜ਼ਾ ''ਚ ਹਸਪਤਾਲ ''ਤੇ ਹਮਲੇ ''ਚ ਸ਼ਾਮਲ ਲੋਕਾਂ ਨੂੰ ਠਹਿਰਾਇਆ ਜਾਵੇ ਜ਼ਿੰਮੇਵਾਰ : PM ਮੋਦੀ

ਨਵੀਂ ਦਿੱਲੀ (ਭਾਸ਼ਾ)- ਗਾਜ਼ਾ ਦੇ ਇਕ ਹਸਪਤਾਲ 'ਤੇ ਹੋਏ ਹਮਲੇ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਮਾਰੇ ਜਾਣ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਜਾਰੀ ਸੰਘਰਸ਼ ਵਿਚ ਆਮ ਨਾਗਰਿਕਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਵਿਚ ਸ਼ਾਮਲ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਹਮਾਸ ਸਮੂਹ ਨੇ ਕਿਹਾ ਕਿ ਗਾਜ਼ਾ ਦੇ ਅਲ-ਅਹਲੀ ਹਸਪਤਾਲ 'ਚ ਮੰਗਲਵਾਰ ਨੂੰ ਹੋਏ ਜ਼ਬਰਦਸਤ ਧਮਾਕੇ 'ਚ ਸੈਂਕੜੇ ਲੋਕ ਮਾਰੇ ਗਏ। ਹਮਾਸ ਨੇ ਧਮਾਕੇ ਲਈ ਇਜ਼ਰਾਈਲੀ ਹਵਾਈ ਹਮਲੇ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਇਜ਼ਰਾਈਲੀ ਫ਼ੌਜ ਨੇ ਕਿਹਾ ਕਿ ਉਹ ਇਸ 'ਚ ਸ਼ਾਮਲ ਨਹੀਂ ਹੈ ਅਤੇ ਇਹ ਧਮਾਕਾ ਅਸਫ਼ਲ ਰਹੇ ਇਕ ਫਲਸਤੀਨੀ ਰਾਕੇਟ ਕਾਰਨ ਹੋਇਆ ਸੀ।

PunjabKesari

ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇਕ ਪੋਸਟ 'ਚ ਕਿਹਾ,''ਗਾਜ਼ਾ ਦੇ ਅਲ ਅਹਲੀ ਹਸਪਤਾਲ 'ਚ ਲੋਕਾਂ ਦੀ ਦੁਖ਼ਦ ਮੌਤ ਨਾਲ ਡੂੰਘਾ ਸਦਮਾ ਲੱਗਦਾ ਹੈ। ਪੀੜਤ ਪਰਿਵਾਰਾਂ ਪ੍ਰਤੀ ਸਾਡੀ ਹਮਦਰਦੀ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ।'' ਪ੍ਰਧਾਨ ਮੰਤਰੀ ਨੇ ਕਿਹਾ,''ਜਾਰੀ ਸੰਘਰਸ਼ ਵਿਚ ਆਮ ਨਾਗਰਿਕਾਂ ਦੀ ਮੌਤ ਹੋਣਾ ਗੰਭੀਰ ਅਤੇ ਲਗਾਤਾਰ ਚਿੰਤਾ ਦਾ ਵਿਸ਼ਾ ਹੈ। ਇਸ ਵਿਚ ਸ਼ਾਮਲ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।'' ਇਜ਼ਰਾਈਲ ਅਤੇ ਹਮਾਸ ਵਿਚਾਲੇ ਲੜਾਈ ਉਦੋਂ ਸ਼ੁਰੂ ਹੋਈ ਜਦੋਂ 7 ਅਕਤੂਬਰ ਨੂੰ ਗਾਜ਼ਾ ਪੱਟੀ ਤੋਂ ਹਥਿਆਰਬੰਦ ਹਮਾਸ ਦੇ ਅੱਤਵਾਦੀਆਂ ਨੇ ਅਚਾਨਕ ਜ਼ਮੀਨ, ਹਵਾਈ ਅਤੇ ਸਮੁੰਦਰ ਤੋਂ ਇਜ਼ਰਾਈਲ 'ਤੇ ਹਮਲਾ ਕਰ ਦਿੱਤਾ। ਸੰਘਰਸ਼ ਤੋਂ ਬਾਅਦ, ਲਗਭਗ 2,778 ਫਲਸਤੀਨੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਵਿਚ ਇਜ਼ਰਾਈਲ ਦੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਜ਼ਰਾਈਲ ਵਿਚ ਘੱਟੋ-ਘੱਟ 1,400 ਇਜ਼ਰਾਈਲੀ ਅਤੇ ਵਿਦੇਸ਼ੀ ਨਾਗਰਿਕ ਮਾਰੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News