ਅਤੀਕ ਲਈ ਨਾਅਰੇ ਲਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ : ਅਸ਼ਵਨੀ ਚੌਬੇ

04/23/2023 12:03:30 PM

ਪਟਨਾ (ਏਜੰਸੀ)- ਉੱਤਰ ਪ੍ਰਦੇਸ਼ ਦੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਦੀ ਵਡਿਆਈ ਕਰਨ ਵਾਲੇ ਨਾਅਰਿਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਕਿਹਾ ਕਿ ਅਜਿਹੇ ਨਾਅਰੇ ਲਗਾਉਣ ਵਾਲੇ ਲੋਕਾਂ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਣੀ ਚਾਹੀਦੀ ਹੈ ਅਤੇ ਬਿਹਾਰ ਨੂੰ ਯੋਗੀ ਦੇ ਮਾਡਲ ਦੀ ਲੋੜ ਹੈ। 

ਪਟਨਾ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੁੰਮ੍ਹੇ ਦੀ ਨਮਾਜ਼ ਤੋਂ ਬਾਅਦ ਲੋਕਾਂ ਨੇ ਮਾਰੇ ਗਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਅਤੀਕ ਅਹਿਮਦ ਦੀ ਮਹਿਮਾ ਕਰਨ ਵਾਲੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖ਼ਿਲਾਫ਼ ਨਾਅਰੇ ਲਗਾਏ।

DIsha

This news is Content Editor DIsha