ਦਿੱਲੀ ਦੇ ਪ੍ਰਗਤੀ ਮੈਦਾਨ ''ਚੋਂ ਤਿਰੰਗਾ ਲਾਹ ਕੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ, ਮਾਮਲਾ ਦਰਜ
03/26/2023 12:07:18 AM

ਨੈਸ਼ਨਲ ਡੈਸਕ: ਖ਼ਾਲਿਸਤਾਨੀ ਸਮਰਥਕ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਚੋਂ ਭਾਰਤ ਦਾ ਝੰਡਾ ਉਤਾਰ ਕੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੇ ਹੱਕ 'ਚ ਦੇਸ਼ ਪੱਧਰੀ ਸੱਤਿਆਗ੍ਰਹਿ ਕਰੇਗੀ ਕਾਂਗਰਸ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਆਡੀਓ ਵਿਚ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਉਹ ਦਿੱਲੀ ਦੇ ਪ੍ਰਗਤੀ ਮੈਦਾਨ 'ਤੇ ਕਬਜ਼ਾ ਕਰ ਲੈਣਗੇ ਤੇ ਭਾਰਤ ਦੇ ਝੰਡੇ ਨੂੰ ਹੇਠਾਂ ਸੁੱਟ ਦੇਣਗੇ। ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: PM ਮੋਦੀ ਦੀ ਸੁਰੱਖਿਆ 'ਚ ਮੁੜ ਹੋਈ ਕੁਤਾਹੀ, ਰੋਡ ਸ਼ੋਅ ਦੌਰਾਨ ਕਾਫ਼ਿਲੇ ਨੇੜੇ ਪੁੱਜਿਆ ਸ਼ਖ਼ਸ
ਇਸ ਮਾਮਲੇ ਵਿਚ ਦਿੱਲੀ ਪੁਲਸ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ ਥਾਣੇ ਵਿਚ ਆਈ.ਪੀ.ਸੀ. ਦੀ ਧਾਰਾ 153, 153ਏ ਅਤੇ 505 ਤਹਿਤ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮੈਦਾਨ ਵਿਚ ਹੀ ਸਤੰਬਰ ਮਹੀਨੇ ਵਿਚ ਜੀ-20 ਸੰਮੇਲਨ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।