ਅਮਰਨਾਥ ਯਾਤਰਾ ''ਤੇ ਅੱਤਵਾਦੀਆਂ ਦਾ ਖ਼ਤਰਾ, ਸੁਰੱਖਿਆ ਬਲ ਤੇ ਡੌਗ ਸਕੁਐਡ ਟੀਮ ਚੱਪੇ-ਚੱਪੇ ਦੀ ਲੈ ਰਹੀ ਤਲਾਸ਼ੀ

Wednesday, Jun 26, 2024 - 11:05 AM (IST)

ਅਮਰਨਾਥ ਯਾਤਰਾ ''ਤੇ ਅੱਤਵਾਦੀਆਂ ਦਾ ਖ਼ਤਰਾ, ਸੁਰੱਖਿਆ ਬਲ ਤੇ ਡੌਗ ਸਕੁਐਡ ਟੀਮ ਚੱਪੇ-ਚੱਪੇ ਦੀ ਲੈ ਰਹੀ ਤਲਾਸ਼ੀ

ਜੰਮੂ : ਇਸ ਵਾਰ 29 ਜੂਨ, 2024 ਨੂੰ ਅਮਰਨਾਥ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਯਾਤਰਾ 'ਤੇ ਜਾਣ ਵਾਲਾ ਪਹਿਲਾ ਜਥਾ ਬੇਸ ਕੈਂਪ ਭਗਵਤੀ ਨਗਰ ਤੋਂ 28 ਜੂਨ ਨੂੰ ਰਵਾਨਾ ਹੋਵੇਗਾ। ਵੱਡੀ ਗਿਣਤੀ ਵਿਚ ਲੋਕ ਇਸ ਯਾਤਰਾ 'ਤੇ ਜਾਂਦੇ ਹਨ, ਜਿਹਨਾਂ ਦੀ ਸੁਰੱਖਿਆਂ ਨੂੰ ਲੈ ਕੇ ਪੁਲਸ ਅਤੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰੰਬਧ ਕੀਤੇ ਗਏ ਹਨ। ਅਜਿਹੇ 'ਚ ਇਸ ਯਾਤਰਾ 'ਤੇ ਅੱਤਵਾਦ ਦਾ ਖ਼ਤਰਾ ਵੀ ਬਣਿਆ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸੁਰੱਖਿਆ ਬਲ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਹੀਂ ਵਰਤਣਾ ਚਾਹੁੰਦੇ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਇਹੀ ਕਾਰਨ ਹੈ ਕਿ ਭਗਵਤੀ ਨਗਰ ਬੇਸ ਕੈਂਪ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਦੀ ਮੈਟਲ ਡਿਟੈਕਟਰਾਂ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਡੌਗ ਸਕੁਐਡ ਟੀਮ ਆਸਪਾਸ ਦੇ ਇਲਾਕਿਆਂ ਦੀ ਵੀ ਪੂਰੀ ਤਰ੍ਹਾਂ ਜਾਂਚ ਕਰ ਰਹੀ ਹੈ, ਕਿਉਂਕਿ ਅਮਰਨਾਥ ਯਾਤਰਾ ਤੋਂ ਪਹਿਲਾਂ ਰਿਆਸੀ 'ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਦੀ ਬੱਸ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਹੀਰਾਨਗਰ 'ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਫਿਰ ਅੱਤਵਾਦੀਆਂ ਨੇ ਖੁਦ ਡੋਡਾ ਦੇ ਅੰਦਰ ਫਿਰ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

ਹਾਲਾਂਕਿ ਸੁਰੱਖਿਆ ਏਜੰਸੀ ਨੂੰ ਅਜਿਹੇ ਇਨਪੁਟ ਮਿਲ ਰਹੇ ਹਨ ਕਿ ਇਸ ਵਾਰ ਅੱਤਵਾਦੀ ਯਾਤਰਾ 'ਚ ਵਿਘਨ ਪਾ ਸਕਦੇ ਹਨ। 4 ਹਮਲਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਮੀਟਿੰਗ ਕਰਕੇ ਕਿਹਾ ਸੀ ਕਿ ਯਾਤਰਾ 'ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਸੁਰੱਖਿਆ ਬਲਾਂ ਨੂੰ ਦਿੱਤੀ ਹੈ। ਇਹੀ ਕਾਰਨ ਹੈ ਕਿ ਸੁਰੱਖਿਆ ਵਿਚ ਕੋਈ ਢਿੱਲ ਨਹੀਂ ਹੈ।

ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News