ਰਾਮ ਜਨਮਭੂਮੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 10 ਵਜੇ ਤੱਕ ਦਾ ਦਿੱਤਾ ਸਮਾਂ
Friday, Feb 03, 2023 - 05:56 AM (IST)
ਅਯੁੱਧਿਆ (ਇੰਟ.) : ਅਯੁੱਧਿਆ 'ਚ ਵੀਰਵਾਰ ਨੂੰ ਰਾਮ ਜਨਮਭੂਮੀ ਸਥਾਨ ਨੂੰ ਬੰਬ ਧਮਾਕਾ ਕਰਕੇ ਉਡਾਉਣ ਦੀ ਕਥਿਤ ਧਮਕੀ ਦਿੱਤੇ ਜਾਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਰਾਮ ਜਨਮਭੂਮੀ ਥਾਣਾ ਮੁਖੀ ਸੰਜੀਵ ਕੁਮਾਰ ਸਿੰਘ ਨੇ ਦੱਸਿਆ ਕਿ ਰਾਮਕੋਟ ਇਲਾਕੇ 'ਚ ਸਥਿਤ ਰਾਮਲੱਲਾ ਸਦਨ ਮੰਦਰ ਵਿੱਚ ਰਹਿਣ ਵਾਲੇ ਮਨੋਜ ਨਾਂ ਦੇ ਵਿਅਕਤੀ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਅੱਜ ਤੜਕੇ ਉਸ ਦੇ ਮੋਬਾਇਲ ’ਤੇ ਇਕ ਕਾਲ ਆਈ।
ਇਹ ਵੀ ਪੜ੍ਹੋ : ਨੌਜਵਾਨ ਨੇ ਮਾਂ ਸਮੇਤ ਪਰਿਵਾਰ ਦੇ 3 ਮੈਂਬਰਾਂ ’ਤੇ ਚੜ੍ਹਾਈ ਕਾਰ, ਚਚੇਰੇ ਭਰਾ ਦੀ ਮੌਤ, ਮਾਂ ਦੀ ਹਾਲਤ ਗੰਭੀਰ
ਸਵੇਰੇ 10 ਵਜੇ ਬੰਬ ਵਿਸਫੋਟ ਕਰਨ ਦੀ ਦਿੱਤੀ ਧਮਕੀ
ਸਿੰਘ ਮੁਤਾਬਕ ਮਨੋਜ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਸਵੇਰੇ 10 ਵਜੇ ਉਹ ਰਾਮ ਜਨਮਭੂਮੀ ਨੂੰ ਵਿਸਫੋਟ ਕਰਕੇ ਉਡਾ ਦੇਵੇਗਾ ਅਤੇ ਉਸ ਤੋਂ ਬਾਅਦ ਫੋਨ ਕਰਨ ਵਾਲੇ ਨੇ ਕਾਲ ਕੱਟ ਦਿੱਤੀ। ਇਸ ਸੂਚਨਾ 'ਤੇ ਸਾਰੇ ਥਾਣਿਆਂ ਦੀ ਪੁਲਸ ਨੂੰ ਚੌਕਸ ਕਰ ਦਿੱਤਾ ਗਿਆ ਅਤੇ ਕਈ ਥਾਣਿਆਂ ਦੀ ਪੁਲਸ ਨੂੰ ਰਾਮ ਜਨਮ ਭੂਮੀ ਕੰਪਲੈਕਸ 'ਚ ਤਾਇਨਾਤ ਕਰ ਦਿੱਤਾ ਗਿਆ।
ਮਾਮਲਾ ਦਰਜ ਕਰ ਯੂਪੀ ਪੁਲਸ ਨੇ ਸ਼ੁਰੂ ਕੀਤੀ ਜਾਂਚ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ 9 ਨਵੰਬਰ 2019 ਨੂੰ ਦਿੱਤੇ ਗਏ ਇਤਿਹਾਸਕ ਫੈਸਲੇ ਤੋਂ ਬਾਅਦ ਅਯੁੱਧਿਆ 'ਚ ਸ਼ਾਨਦਾਰ ਰਾਮ ਮੰਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਸਾਲ ਦਸੰਬਰ ਤੱਕ ਇਸ ਦੇ ਮੁਕੰਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਕਿਸਾਨ ਦਾ ਕਰਜ਼ਾ ਵਾਪਸ ਲੈਣ ਤੋਂ ਇਨਕਾਰ ਕਰਨ 'ਤੇ ਕਿਸਾਨਾਂ ਨੇ ਘੇਰਿਆ ਬੈਂਕ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।