CM ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Monday, Mar 04, 2024 - 06:27 PM (IST)

ਲਖਨਊ (ਏਜੰਸੀ)- ਉੱਤਰ ਪ੍ਰਦੇਸ਼ ਪੁਲਸ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਨੁਸਾਰ, ਧਮਕੀ ਭਰਿਆ ਫੋਨ 2 ਮਾਰਚ ਨੂੰ ਸੁਰੱਖਿਆ ਹੈੱਡ ਕੁਆਰਟਰ 'ਚ ਤਾਇਨਾਤ ਇਕ ਚੀਫ਼ ਕਾਂਸਟੇਬਲ ਨੂੰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ,''ਫੋਨ ਕਰਨ ਵਾਲੇ ਨੇ ਚੀਫ਼ ਕਾਂਸਟੇਬਲ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ ਅਤੇ ਫੋਨ ਕੱਟ ਦਿੱਤਾ।'' ਪੁਲਸ ਨੇ ਕਿਹਾ ਕਿ ਫੋਨ ਕਰਨ ਵਾਲੇ ਖ਼ਿਲਾਫ਼ ਮਹਾਨਗਰ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਕੇਜਰੀਵਾਲ ਸਰਕਾਰ ਦਾ ਬਜਟ 'ਚ ਐਲਾਨ, ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਯੋਗੀ ਅਤੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਧਮਕੀ ਦੇਣ ਵਾਲੇ 2 ਦੋਸ਼ੀਆਂ ਨੂੰ ਉੱਤਰ ਪ੍ਰਦੇਸ਼ ਐੱਸ.ਟੀ.ਐੱਫ. ਨੇ ਰਾਜਧਾਨੀ ਲਖਨਊ ਦੇ ਗੋਮਤੀ ਨਗਰ ਸਥਇਤ ਵਿਭੂਤੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀਆਂ ਦੇ ਨਾਂ ਤਾਹਰ ਸਿੰਘ ਅਤੇ ਓਮਪ੍ਰਕਾਸ਼ ਮਿਸ਼ਰਾ ਸਨ ਅਤੇ ਦੋਵੇਂ ਹੀ ਰਾਜ ਦੇ ਗੋਂਡਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਗ੍ਰਿਫ਼ਤਾਰ ਦੋਸ਼ੀਆਂ ਨੇ ਪੁੱਛ-ਗਿੱਛ 'ਚ ਦੱਸਿਆ ਕਿ ਉਹ ਇਕ ਪੈਰਾਮੈਡੀਕਲ ਇੰਸਟੀਚਿਊਟ 'ਚ ਕੰਮ ਕਰਦੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News