ਗੁਜਰਾਤ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਪੁਲਸ ਨੂੰ ਪੈ ਗਈਆਂ ਭਾਜੜਾਂ
Monday, Mar 09, 2026 - 04:57 PM (IST)
ਨੈਸ਼ਨਲ ਡੈਸਕ- ਗੁਜਰਾਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਰਾਜਧਾਨੀ ਅਹਿਮਦਾਬਾਦ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੁਜਰਾਤ ਹਾਈ ਕੋਰਟ ਅਤੇ ਅਹਿਮਦਾਬਾਦ ਰੂਰਲ ਕੋਰਟ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਤੋਂ ਬਾਅਦ ਦੋਵਾਂ ਅਦਾਲਤੀ ਕੰਪਲੈਕਸਾਂ ਵਿੱਚ ਹਫੜਾ-ਦਫੜੀ ਮਚ ਗਈ।
ਸੋਲਾ ਇਲਾਕੇ ਵਿੱਚ ਸਥਿਤ ਗੁਜਰਾਤ ਹਾਈ ਕੋਰਟ ਅਤੇ ਨਵਰੰਗਪੁਰਾ ਸਥਿਤ ਰੂਰਲ ਕੋਰਟ ਨੂੰ ਬੰਬ ਦੀ ਧਮਕੀ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ। ਧਮਕੀ ਮਿਲਦਿਆਂ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਮੋਰਚਾ ਸੰਭਾਲ ਲਿਆ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਵੱਲੋਂ ਇਮਾਰਤਾਂ ਦੇ ਇੱਕ-ਇੱਕ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸਾਂ ਵਿੱਚੋਂ ਜੱਜਾਂ, ਵਕੀਲਾਂ, ਸਟਾਫ ਅਤੇ ਮੁਕੱਦਮੇਬਾਜ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਅਦਾਲਤੀ ਕਾਰਵਾਈ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਜੰਗ ਵਿਚਾਲੇ ਜਾਪਾਨ ਨੇ ਕਰ'ਤਾ ਵੱਡਾ ਕਾਰਾ ! ਕਈ ਦੇਸ਼ਾਂ ਨੂੰ ਪੈ ਗਿਆ ਵਖ਼ਤ
ਜ਼ਿਕਰਯੋਗ ਹੈ ਕਿ ਅਹਿਮਦਾਬਾਦ ਦੇ ਪ੍ਰਮੁੱਖ ਅਦਾਰਿਆਂ ਨੂੰ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਸਾਲ 2025 ਦੌਰਾਨ ਵੀ ਹਾਈ ਕੋਰਟ ਨੂੰ ਕਈ ਵਾਰ ਅਜਿਹੀਆਂ ਧਮਕੀਆਂ ਮਿਲੀਆਂ ਸਨ, ਜੋ ਬਾਅਦ ਵਿੱਚ 'ਹੋਕਸ' (ਝੂਠੀਆਂ) ਸਾਬਤ ਹੋਈਆਂ।
ਫਿਲਹਾਲ ਪੁਲਸ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਦੀ ਮਦਦ ਲੈ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਜਿਹੀਆਂ ਧਮਕੀਆਂ ਲਈ ਅਕਸਰ 'ਕੰਪਰੋਮਾਈਜ਼ਡ' (ਹੈਕ ਕੀਤੀਆਂ) ਈਮੇਲ ਆਈਡੀਆਂ ਦੀ ਵਰਤੋਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਜੰਗ ਮਗਰੋਂ ਭਾਰਤ ਤੋਂ UK ਲਈ ਉੱਡੀ ਪਹਿਲੀ ਫਲਾਈਟ, ਅੱਧ ਵਿਚਾਲਿਓਂ ਮਾਰ ਲਿਆ U-Turn
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
