ਓਡਿਸ਼ਾ ਦੇ ਕਾਂਗਰਸੀ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

Tuesday, Feb 20, 2024 - 12:09 PM (IST)

ਓਡਿਸ਼ਾ ਦੇ ਕਾਂਗਰਸੀ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਭੁਵਨੇਸ਼ਵਰ- ਓਡਿਸ਼ਾ ਦੇ ਬੋਲਾਂਗੀਰ ਜ਼ਿਲੇ ’ਚ ਕਾਂਤਾਬੰਜੀ ਕਸਬੇ ਦੇ ਕਾਂਗਰਸੀ ਵਿਧਾਇਕ ਸੰਤੋਸ਼ ਸਿੰਘ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਬੈਨਰ ਅਤੇ ਪੋਸਟਰ ਲੱਗੇ ਹਨ। ਸਲੂਜਾ ਨੂੰ 15 ਦਿਨਾਂ ਦੇ ਅੰਦਰ-ਅੰਦਰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਪੋਸਟਰ ਵੇਖ ਕੇ ਸਥਾਨਕ ਲੋਕਾਂ ਨੇ ਕਾਂਤਾਬਾਂਜੀ ਪੁਲਸ ਨੂੰ ਸੂਚਿਤ ਕੀਤਾ, ਜਿਸ ਨੇ ਪੋਸਟਰਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਕਾਂਤਾਬੰਜੀ ਹਲਕੇ ਦੇ ਕਾਂਗਰਸੀ ਵਿਧਾਇਕ ਸਲੂਜਾ ਨੇ ਇਸ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਸੀਨੀਅਰ ਵਿਧਾਇਕ ਨੇ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਮੈਂ ਆਪਣੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਇਸ ਸਮੇਂ ਜੇ ਕੋਈ ਵਿਅਕਤੀ ਪੋਸਟਰ ਲਾ ਕੇ ਸਿੱਧੇ ਤੌਰ ’ਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ ਤਾਂ ਇਹ ਹੈਰਾਨ ਕਰਨ ਵਾਲੀ ਗੱਲ ਹੈ।
 


author

Aarti dhillon

Content Editor

Related News