''''10 ਲੱਖ ਰੁਪਏ ਦਿਓ ਨਹੀਂ ਤਾਂ..!'''', ਸੀਵਾਨ ਤੋਂ ਸੰਸਦ ਮੈਂਬਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Tuesday, Dec 09, 2025 - 09:04 AM (IST)
ਨੈਸ਼ਨਲ ਡੈਸਕ- ਬਿਹਾਰ ਦੇ ਸੀਵਾਨ ਤੋਂ ਜਨਤਾ ਦਲ-ਯੂਨਾਈਟਿਡ (ਜਦ-ਯੂ) ਦੀ ਸੰਸਦ ਮੈਂਬਰ ਵਿਜੇਲਕਸ਼ਮੀ ਦੇਵੀ ਨੇ ਪੁਲਸ ’ਚ ਸ਼ਿਕਾਇਤ ਦਰਜ ਕਰਾਈ ਹੈ, ਜਿਸ ’ਚ ਉਨ੍ਹਾਂ ਨੇ 10 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਦਾ ਦੋਸ਼ ਲਾਇਆ ਹੈ। ਪੁਲਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਪੈਸੇ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੰਸਦ ਮੈਂਬਰ ਦੀ ਸ਼ਿਕਾਇਤ ’ਤੇ ਮੈਰਵਾ ਥਾਣੇ ’ਚ ਮਾਮਲਾ ਦਰਜ ਕਰ ਲਿਆ ਗਿਆ।
ਪੁਲਸ ਅਨੁਸਾਰ, ਕਾਲ ਕਰਨ ਵਾਲੇ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਤਕਨੀਕੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਨੇ ਬੜਹਰੀਆ ਤੋਂ ਵਿਧਾਇਕ ਇੰਦਰਦੇਵ ਸਿੰਘ ਨੂੰ ਵੀ ਇਸੇ ਤਰ੍ਹਾਂ ਦੀ ਫਿਰੌਤੀ ਲਈ ਫੋਨ ਕੀਤਾ ਸੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਜ਼ਿਲੇ ਦੇ ਕਈ ਲੋਕ ਪ੍ਰਤੀਨਿਧੀਆਂ ਨੂੰ ਇਕ ਹੀ ਤਰੀਕੇ ਨਾਲ ਨਿਸ਼ਾਨਾ ਬਣਾ ਰਿਹਾ ਸੀ।
