ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ

Tuesday, Aug 03, 2021 - 03:11 PM (IST)

ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ

ਹਰਿਆਣਾ— ਖਾਲਿਸਤਾਨ ਹਮਾਇਤੀਆਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਫੋਨ ਕਾਲ ਜ਼ਰੀਏ ਧਮਕੀ ਦਿੱਤੀ ਗਈ ਹੈ। ਫੋਨ ਕਾਲ ਜ਼ਰੀਏ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ 15 ਅਗਸਤ ਨੂੰ ਤਿਰੰਗਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ। ਇਹ ਫੋਨ ਕਾਲ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂੰ ਦੇ ਨਾਂ ’ਤੇ ਆਈ। 

ਹਾਲਾਂਕਿ ਇਸ ਖ਼ਬਰ ਦਰਮਿਆਨ ਮੁੱਖ ਮੰਤਰੀ ਖੱਟੜ ਦਾ ਬਿਆਨ ਸਾਹਮਣੇ ਆਇਆ ਹੈ। 15 ਅਗਸਤ ਨੂੰ ਲੈ ਕੇ ਧਮਕੀ ਭਰੀ ਫੋਨ ਕਾਲ ’ਤੇ ਖੱਟੜ ਨੇ ਕਿਹਾ ਕਿ ਮੇਰੇ ਕੋਲ ਸਿੱਧੀ ਕੋਈ ਕਾਲ ਨਹੀਂ ਆਈ ਹੈ ਪਰ ਸੁਰੱਖਿਆ ਦੀ ਨਜ਼ਰ ਤੋਂ ਸਾਡੀ ਸੁਰੱਖਿਆ ਵਿਵਸਥਾ ਪੂਰੀ ਸਖਤ ਹੈ ਅਤੇ ਏਜੰਸੀਆਂ ਵੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ। ਉਨ੍ਹਾਂ ਨੇ ਕਿਹਾ ਕਿ ਪੰਨੂੰ ਦਾ ਵਿਸ਼ਾ ਬਹੁਤ ਪੁਰਾਣਾ ਹੈ ਅਤੇ ਅਜਿਹੇ ਕਿਸੇ ਵੀ ਵਿਸ਼ੇ ਨੂੰ ਪ੍ਰਫੁੱਲਿਤ ਨਹੀਂ ਹੋਣ ਦੇਣਗੇ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਚਲ ਭਾਜਪਾ ਦੇ ਤਮਾਮ ਨੇਤਾਵਾਂ ਨੂੰ ਵੀ ਇਸ ਤਰ੍ਹਾਂ ਦੀ ਧਮਕੀ ਭਰੇ ਫੋਨ ਕਾਲ ਆਏ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਰਾਸ਼ਟਰੀ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


author

Tanu

Content Editor

Related News