ਜੈਪੁਰ ਹਵਾਈ ਅੱਡੇ ਦੀ ਸੁਰੱਖਿਆ ''ਚ ਲੱਗੇ CISF ਨੂੰ ਮਿਲੀ ਧਮਕੀ ਭਰੀ ਈਮੇਲ
Friday, Oct 04, 2024 - 06:38 PM (IST)
ਜੈਪੁਰ : ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਿੱਚ ਲੱਗੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਨੂੰ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਧਮਕੀ ਭਰੀ ਈਮੇਲ ਮਿਲਣ ਦੀ ਸੂਚਨਾ ਮਿਲੀ ਹੈ। ਜੈਪੁਰ ਹਵਾਈ ਅੱਡੇ ਦੇ ਪੁਲਸ ਥਾਣੇ ਦੇ ਅਧਿਕਾਰੀ ਸੰਦੀਪ ਬਸੇਰਾ ਨੇ ਦੱਸਿਆ ਕਿ ਸੀਆਈਐੱਸਐੱਫ ਨੂੰ ਸ਼ੁੱਕਰਵਾਰ ਦੁਪਹਿਰ 2.15 ਵਜੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਭੇਜੀ ਗਈ ਈਮੇਲ ਮਿਲੀ। ਉਨ੍ਹਾਂ ਦੱਸਿਆ ਕਿ ਇਹ ਮੇਲ ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਟੈਗ ਕੀਤੀ ਗਈ ਸੀ।
ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ
ਅਧਿਕਾਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਈਮੇਲ ਵਿੱਚ ਲਿਖਿਆ ਗਿਆ ਸੀ, 'ਦੇਖ ਲਵਾਂਗੇ... ਅਸੀਂ ਮਜ਼ਬੂਤ ਦੇਸ਼ ਨਾਲ ਮੁਕਾਬਲਾ ਕਰਾਂਗੇ'। ਉਨ੍ਹਾਂ ਕਿਹਾ ਕਿ ਮੇਲ ਵਿੱਚ ਕਿਸੇ ਜਹਾਜ਼ ਜਾਂ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਕੋਈ ਧਮਕੀ ਨਹੀਂ ਸੀ। ਅਧਿਕਾਰੀ ਨੇ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਹਵਾਈ ਅੱਡੇ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਸ਼ੱਕੀ ਵਿਅਕਤੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8