ਵਿਧਾਇਕਾਂ ਨੂੰ ਪਾਰਟੀ ਤੋੜਨ ਦੀ ਧਮਕੀ, ਰਿਸ਼ਵਤ ਦੀ ਪੇਸ਼ਕਸ਼ ਕਰਨਾ ਗੰਭੀਰ ਮਾਮਲਾ: ਕੇਜਰੀਵਾਲ

Wednesday, Aug 24, 2022 - 03:38 PM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਪਾਰਟੀ ਤੋੜਨ ਲਈ ਰਿਸ਼ਵਤ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ 'ਆਪ' ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਬੁੱਧਵਾਰ ਨੂੰ ਬੈਠਕ ਕਰਕੇ ਸਥਿਤੀ ਦਾ ਸਮੀਖਿਆ ਕਰਾਂਗੇ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਅਤੇ 'ਆਪ' ਛੱਡਣ 'ਤੇ ਸਾਰੇ ਕੇਸ ਵਾਪਸ ਲੈਣ ਦੀ ਪੇਸ਼ਕਸ਼ ਕੀਤੀ ਹੈ। ਉਹ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਲਈ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ।

ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਕੁਝ ਵਿਧਾਇਕਾਂ ਨੇ ਮੇਰੇ ਕੋਲ ਪਹੁੰਚ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਧਮਕਾਇਆ ਗਿਆ ਹੈ, ਪਾਰਟੀ ਤੋੜਨ ਲਈ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਹੈ। ਇਹ ਬਹੁਤ ਗੰਭੀਰ ਮਾਮਲਾ ਹੈ। ਅਸੀਂ ਅੱਜ ਸ਼ਾਮ 4 ਵਜੇ ਇਸ ਮੁੱਦੇ 'ਤੇ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਬੈਠਕ ਕਰਾਂਗੇ ਅਤੇ ਸਥਿਤੀ ਦੀ ਸਮੀਖਿਆ ਕਰਾਂਗੇ। 'ਆਪ' ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਧਾਇਕ ਅਜੇ ਦੱਤ, ਸੰਜੀਵ ਝਾਅ, ਸੋਮਨਾਥ ਭਾਰਤੀ ਅਤੇ ਕੁਲਦੀਪ ਨਾਲ ਭਾਜਪਾ ਆਗੂਆਂ ਨੇ ਸੰਪਰਕ ਕੀਤਾ ਹੈ। ਉਨ੍ਹਾਂ ਮੁਤਾਬਕ ਭਾਜਪਾ ਆਗੂਆਂ ਦੇ ਇਨ੍ਹਾਂ ਵਿਧਾਇਕਾਂ ਨਾਲ ‘ਦੋਸਤਾਨਾ ਰਿਸ਼ਤੇ’ ਹਨ।

ਸੰਜੇ ਸਿੰਘ ਨੇ ਦਾਅਵਾ ਕੀਤਾ, "ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਗਈ ਹੈ ਕਿ ਜੇਕਰ ਉਹ ਭਾਜਪਾ ’ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ 20 ਕਰੋੜ ਰੁਪਏ ਅਤੇ ਹੋਰ ਵਿਧਾਇਕਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਹਨ ਤਾਂ 25 ਕਰੋੜ ਰੁਪਏ ਦਿੱਤੇ ਜਾਣਗੇ। 97 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਵਿਖਾਉਣ ਲਈ ਆਯੋਜਿਤ ਇਕ ਸਮਾਗਮ ਦੌਰਾਨ ਕੇਜਰੀਵਾਲ ਨੂੰ ਇਨ੍ਹਾਂ ਦਾਅਵਿਆਂ ਬਾਰੇ ਸਵਾਲ ਪੁੱਛੇ ਗਏ ਸਨ। 


Tanu

Content Editor

Related News