ਜੰਮੂ-ਕਸ਼ਮੀਰ 'ਚ ਲੱਗੇ ਧਮਕੀ ਭਰੇ ਪੋਸਟਰ, ਹਿੰਦੂਆਂ ਅਤੇ ਸਿੱਖਾਂ ਨੂੰ ਘਰ ਛੱਡਣ ਦੀ ਚਿਤਾਵਨੀ

10/15/2023 12:43:43 PM

ਪੁੰਛ (ਧਨੁਜ)- ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਘਰ ਛੱਡਣ ਦੀ ਧਮਕੀ ਦਿੱਤੀ ਗਈ ਹੈ। ਕਈ ਘਰਾਂ 'ਤੇ ਪੋਸਟਰ ਚਿਪਕਾਏ ਗਏ ਅਤੇ ਘਰ ਖਾਲੀ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ 'ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਘਟਨਾ ਤੋਂ ਲੋਕ ਡਰੇ ਹੋਏ ਹਨ। ਉਨ੍ਹਾਂ ਪੁਲਿਸ ਅਤੇ ਫ਼ੌਜ ਨੂੰ ਧਮਕੀਆਂ ਦੇਣ ਵਾਲੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-  ਬਿਸਤਰੇ ਹੇਠਾਂ ਰੱਖੇ ਸਨ 42 ਕਰੋੜ ਰੁਪਏ, ਛਾਪਾ ਮਾਰਨ ਗਏ ਇਨਕਮ ਟੈਕਸ ਅਧਿਕਾਰੀ ਵੀ ਰਹਿ ਗਏ ਹੈਰਾਨ

ਦਰਅਸਲ, ਪੁੰਛ ਜ਼ਿਲ੍ਹੇ ਦਾ ਦਿਗਵਾਰ ਸੈਕਟਰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਸ਼ਨੀਵਾਰ ਸ਼ਾਮ ਕਰੀਬ 6 ਵਜੇ ਘਰਾਂ ਦੇ ਬਾਹਰ ਲੱਗੇ ਪੋਸਟਰ ਦੇਖ ਕੇ ਲੋਕ ਡਰ ਗਏ। ਇਨ੍ਹਾਂ ਪੋਸਟਰਾਂ 'ਤੇ ਉਰਦੂ ਵਿੱਚ ਲਿਖਿਆ ਗਿਆ ਸੀ  ਕਿ ਸਾਰੇ ਹਿੰਦੂਆਂ ਅਤੇ ਸਿੱਖ ਭਾਈਚਾਰੇ ਨੂੰ ਜਲਦੀ ਤੋਂ ਜਲਦੀ ਇਹ ਇਲਾਕਾ ਛੱਡਣ ਦੀ ਚੇਤਾਵਨੀ ਦਿੱਤੀ ਜਾਂਦੀ ਹੈ। ਨਹੀਂ ਤਾਂ ਤੁਹਾਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

ਮਿਲੀ ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਲੋਕਾਂ ਨੇ ਐਤਵਾਰ ਨੂੰ ਕਾਰੋਬਾਰੀ ਅਦਾਰਿਆਂ ਅਤੇ ਘਰਾਂ ਦੇ ਬਾਹਰ ਪੋਸਟਰ ਲੱਗੇ ਹੋਏ ਦੇਖੇ। ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪੁੱਜ ਕੇ ਪੋਸਟਰਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ’ਚ ਅਜਿਹੇ ਧਮਕੀ ਭਰੇ ਪੋਸਟਰ ਲੱਗਣ ਤੋਂ ਬਾਅਦ ਦੋਵਾਂ ਭਾਈਚਾਰਿਆਂ ਦੇ ਲੋਕਾਂ ’ਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਹੈ। 

ਇਹ ਵੀ ਪੜ੍ਹੋ-  ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗ 'ਚ ਫਸੀ ਤਾਮਿਲਨਾਡੂ ਦੀ ਪ੍ਰੋਫ਼ੈਸਰ, ਪਤੀ ਨੇ ਸਰਕਾਰ ਤੋਂ ਮੰਗੀ ਮਦਦ

ਲੋਕਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ, ਫੌਜ ਅਤੇ ਪੁਲਸ ਤੋਂ ਮੰਗ ਕਰਦੇ ਹਾਂ ਕਿ ਪੂਰੇ ਇਲਾਕੇ ’ਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇ, ਜਦਕਿ ਇਸ ਪੂਰੇ ਮਾਮਲੇ ਦੀ ਜਾਂਚ ਕਰ ਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਫਿਲਹਾਲ ਇਸ ਪੂਰੇ ਮਾਮਲੇ ’ਤੇ ਕਿਸੇ ਵੀ ਉੱਚ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News