ਜੰਮੂ ਕਸ਼ਮੀਰ : ਸ਼੍ਰੀਨਗਰ ''ਚ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਰੀ ਮਾਤਰਾ ''ਚ ਹਥਿਆਰ ਬਰਾਮਦ

11/20/2022 1:01:23 PM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਤਿੰਨ 'ਹਾਈਬ੍ਰਿਡ' ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਸ਼ਮੀਰ ਜ਼ੋਨ ਦੀ ਪੁਲਸ ਨੇ ਟਵੀਟ ਕੀਤਾ,''ਫ਼ੌਜ (2 ਆਰ.ਆਰ.) ਅਤੇ ਸ਼੍ਰੀਨਗਰ ਪੁਲਸ ਨੇ ਤਿੰਨ ਹਾਈਬ੍ਰਿਡ ਅੱਤਵਾਦੀਆਂ ਨੂੰ ਸ਼੍ਰੀਨਗਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਏ.ਕੇ. ਰਾਈਫ਼ਲ, 2 ਪਿਸਤੌਲ, 9 ਮੈਗਜ਼ੀਨ ਅਤੇ 200 ਕਾਰਤੂਸ ਬਰਾਮਦ ਕੀਤੇ ਗਏ।'' ਪੁਲਸ ਨੇ ਕਿਹਾ ਕਿ ਮਾਮਲੇ 'ਚ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਅਨੰਤਨਾਗ 'ਚ ਮੁਕਾਬਲੇ 'ਚ ਲਸ਼ਕਰ ਦਾ ਹਾਈਬ੍ਰਿਡ ਅੱਤਵਾਦੀ ਢੇਰ 

ਉੱਥੇ ਹੀ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਐਤਵਾਰ ਸਵੇਰੇ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਇਕ ਹਾਈਬ੍ਰਿਡ ਅੱਤਵਾਦੀ ਮਾਰਿਆ ਗਿਆ। ਅਧਿਕਾਰੀ ਅਨੁਸਾਰ, ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਸਥਿਤ ਚੇਕੀ ਡੂਡੂ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਕਸ਼ਮੀਰ ਜ਼ੋਨ ਪੁਲਸ ਨੇ ਟਵੀਟ ਕੀਤਾ,''ਜਦੋਂ ਤਲਾਸ਼ੀ ਦਲ ਸ਼ੱਕੀ ਟਿਕਾਣੇ ਵੱਲ ਪਹੁੰਚਿਆ, ਉਦੋਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਚ ਕੁਲਗਾਮ ਦਾ ਰਹਿਣ ਵਾਲਾ ਲਸ਼ਕਰ ਦਾ ਹਾਈਬ੍ਰਿਡ ਅੱਤਵਾਦੀ ਸੱਜਾਦ ਤਾਂਤਰੇ ਮਾਰਿਆ ਗਿਆ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News