ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਮਾਮਲੇ ''ਚ 3 ਮੁਲਜ਼ਮ ਗ੍ਰਿਫ਼ਤਾਰ
Tuesday, Dec 31, 2024 - 07:20 PM (IST)
ਅਮੇਠੀ (ਏਜੰਸੀ)- ਅਮੇਠੀ ਜ਼ਿਲ੍ਹੇ ਦੇ ਮੁਸਾਫਿਰਖਾਨਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਵਿਦਿਆਰਥਣ ਨੂੰ ਧਮਕਾਉਣ ਅਤੇ ਬਲਾਤਕਾਰ ਕਰਨ ਦੇ ਦੋਸ਼ ਵਿਚ 3 ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਧੀਕ ਪੁਲਸ ਸੁਪਰਡੈਂਟ ਹਰਿੰਦਰ ਕੁਮਾਰ ਨੇ ਦਰਜ ਕਰਵਾਈ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮੁਸਾਫ਼ਿਰਖਾਨਾ ਥਾਣਾ ਖੇਤਰ ਦੇ ਇੱਕ ਪਿੰਡ ਦੀ ਰਹਿਣ ਵਾਲੀ 11ਵੀਂ ਜਮਾਤ ਦੀ 17 ਸਾਲਾ ਵਿਦਿਆਰਥਣ ਸੋਮਵਾਰ ਨੂੰ ਪੜ੍ਹਾਈ ਲਈ ਕੋਚਿੰਗ ਸੈਂਟਰ ਜਾ ਰਹੀ ਸੀ।
ਰਸਤੇ 'ਚ ਕੁਝ ਨੌਜਵਾਨਾਂ ਨੇ ਉਸ ਨੂੰ ਰੋਕ ਕੇ ਕਮਰੇ 'ਚ ਲੈ ਜਾ ਕੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ ਹੈ ਕਿ ਇਕ ਨੌਜਵਾਨ ਨੇ ਬਲਾਤਕਾਰ ਕੀਤਾ, ਜਦਕਿ ਦੋ ਹੋਰਾਂ ਨੇ ਪਹਿਰਾ ਦਿੱਤਾ ਅਤੇ ਧਮਕੀਆਂ ਦਿੱਤੀਆਂ। ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।