ਯੂਕ੍ਰੇਨ ਸੰਕਟ : ਭਾਰਤੀ ਹਵਾਈ ਫ਼ੌਜ ਦੇ ਤਿੰਨ ਜਹਾਜ਼ 629 ਭਾਰਤੀਆਂ ਨੂੰ ਲੈ ਕੇ ਪਹੁੰਚੇ ਦਿੱਲੀ

Saturday, Mar 05, 2022 - 10:29 AM (IST)

ਯੂਕ੍ਰੇਨ ਸੰਕਟ : ਭਾਰਤੀ ਹਵਾਈ ਫ਼ੌਜ ਦੇ ਤਿੰਨ ਜਹਾਜ਼ 629 ਭਾਰਤੀਆਂ ਨੂੰ ਲੈ ਕੇ ਪਹੁੰਚੇ ਦਿੱਲੀ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਹਵਾਈ ਫ਼ੌਜ (ਆਈ.ਏ.ਐੱਫ.) ਦੇ ਤਿੰਨ ਜਹਾਜ਼ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਤੋਂ ਤੋਂ 629 ਭਾਰਤੀਆਂ ਨੂੰ ਲੈ ਕੇ ਸ਼ਨੀਵਾਰ ਸਵੇਰੇ ਦਿੱਲੀ ਦੇ ਹਿੰਡਨ ਹਵਾਈ ਫ਼ੌਜੀ ਅੱਡੇ 'ਤੇ ਪਹੁੰਚੇ। ਹਵਾਈ ਫ਼ੌਜ ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਰੂਸੀ ਫ਼ੌਜ ਦੇ ਹਮਲੇ ਦੇ ਮੱਦੇਨਜ਼ਰ ਯੂਕ੍ਰੇਨ ਦਾ ਹਵਾਈ ਖੇਤਰ 24 ਫਰਵਰੀ ਨੂੰ ਹੀ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਯੂਕ੍ਰੇਨ ਦੇ ਗੁਆਂਢੀ ਦੇਸ਼ ਰੋਮਾਨੀਆ, ਹੰਗਰੀ, ਸਲੋਵਾਕੀਆ ਅਤੇ ਪੋਲੈਂਡ ਤੋਂ ਸ਼ੱਕੀ ਉਡਾਣਾਂ ਰਾਹੀਂ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

PunjabKesari

ਭਾਰਤੀ ਹਵਾਈ ਫ਼ੌਜ ਨੇ ਇਕ ਬਿਆਨ 'ਚ ਕਿਹਾ,''ਯੂਕ੍ਰੇਨ 'ਚ ਫਸੇ ਹੋਏ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਚਲਾਈ ਜਾ ਰਹੀ ਮੁਹਿੰਮ 'ਆਪਰੇਸ਼ਨ ਗੰਗਾ' ਦੇ ਅਧੀਨ ਹੁਣ ਤੱਕ ਹਵਾਈ ਫ਼ੌਜ ਦੀਆਂ 10 ਵਿਸ਼ੇਸ਼ ਉਡਾਣਾਂ ਰਾਹੀਂ 2,056 ਭਾਰਤੀਆਂ ਨੂੰ ਵਤਨ ਲਿਆਂਦਾ ਜਾ ਚੁਕਿਆ ਹੈ। ਇਸ ਤੋਂ ਇਲਾਵਾ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਨੂੰ 26 ਟਨ ਰਾਹਤ ਸਮੱਗਰੀ ਵੀ ਪਹੁੰਚਾਈ ਗਈ ਹੈ।'' ਬਿਆਨ 'ਚ ਕਿਹਾ ਗਿਆ ਹੈ ਕਿ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਈ.ਏ.ਐੱਫ. ਦੇ ਤਿੰਨ ਸੀ-17 ਮਾਲਵਾਹਕ ਜਹਾਜ਼ ਸ਼ੁੱਕਰਵਾਰ ਨੂੰ ਹਿੰਡਨ ਹਵਾਈ ਫ਼ੌਜੀ ਅੱਡੇ ਤੋਂ ਰਵਾਨਾ ਹੋਏ ਸਨ, ਜੋ 629 ਭਾਰਤੀ ਨਾਗਰਿਕਾਂ ਨੂੰ ਲੈ ਕੇ ਸ਼ਨੀਵਾਰ ਸਵੇਰੇ ਵਾਪਸ ਪਰਤੇ। ਇਸ 'ਚ ਕਿਹਾ ਗਿਆ ਹੈ,''ਹਵਾਈ ਫ਼ੌਜ ਦੇ ਇਹ ਜਹਾਜ਼ ਰੋਮਾਨੀਆ, ਸਲੋਵਾਕੀਆ ਅਤੇ ਪੋਲੈਂਡ ਤੋਂ ਇਨ੍ਹਾਂ ਭਾਰਤੀਆਂ ਨੂੰ ਲੈ ਕੇ ਪਰਤੇ ਹਨ। ਇਨ੍ਹਾਂ ਜਹਾਜ਼ਾਂ ਰਾਹੀਂ ਭਾਰਤ ਵਲੋਂ ਇਨ੍ਹਾਂ ਦੇਸ਼ਾਂ ਨੂੰ 16.5 ਟਨ ਰਾਹਤ ਸਮੱਗਰੀ ਵੀ ਪਹੁੰਚਾਈ ਗਈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News